ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ,ਮੌਸਮ ਹੋਇਆ ਸੁਹਾਵਨਾ 

By  Shanker Badra May 13th 2021 09:28 AM

ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ ਵਿੱਚ ਬੀਤੀ ਰਾਤ ਤੋਂ ਬਾਰਸ਼ ਹੋ ਰਹੀ ਹੈ। ਇਸ ਬਾਰਸ਼ ਤੋਂ ਬਾਅਦ ਤਾਪਮਾਨ ਵਿੱਚ ਵੀ ਕਮੀ ਆਈ ਹੈ ਤੇ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਬਾਰਸ਼ ਨਾਲ ਮੌਸਮ ਬਹੁਤ ਸੁਹਾਵਣਾ ਹੋ ਗਿਆ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Rain in Punjab : Rains Punjab and Haryana likely today and tomorrow ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ,ਮੌਸਮ ਹੋਇਆ ਸੁਹਾਵਨਾ

ਪੜ੍ਹੋ ਹੋਰ ਖ਼ਬਰਾਂ : ਇੱਕ ਪੁੱਤ ਦਾ ਅੰਤਿਮ ਸਸਕਾਰ ਕਰਕੇ ਘਰ ਵਾਪਸ ਆਇਆ ਪਰਿਵਾਰ, ਦੂਜੇ ਦੀ ਘਰ 'ਚ ਮਿਲੀ ਲਾਸ਼

ਮੌਸਮ ਵਿਭਾਗ ਦੀ ਸੰਭਾਵਨਾ ਮੁਤਾਬਕ ਅੱਜ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਹਲਕੀ ਬਾਰਿਸ਼ ਅਤੇ ਹਿਮਾਚਲ ਦੇ ਕਈ ਇਲਾਕਿਆਂ ਵਿਚ ਭਾਰੀ ਬਰਸਾਤ ਹੋਣ ਨਾਲ ਜਨ-ਜੀਵਨ ਪ੍ਰਭਾਵਿਤ ਹੋਣ ਦੀ ਖ਼ਬਰ ਹੈ।

Rain in Punjab : Rains Punjab and Haryana likely today and tomorrow ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ,ਮੌਸਮ ਹੋਇਆ ਸੁਹਾਵਨਾ

ਜਾਣਕਾਰੀ ਅਨੁਸਾਰ ਚੰਡੀਗੜ੍ਹ , ਅੰਬਾਲਾ ,ਅੰਮ੍ਰਿਤਸਰ ,ਲੁਧਿਆਣਾ, ਪਟਿਆਲਾ ,ਵਿਚ ਬਾਰਿਸ਼ ਰਿਕਾਰਡ ਹੋਈ ਹੈ। ਮੌਸਮ ਮਾਹਿਰਾਂ ਦੇ ਮੁਤਾਬਿਕ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਹਿਮਾਚਲ 'ਚ ਬਰਸਾਤ ਦਾ ਦੌਰ ਜਾਰੀ ਰਹਿ ਸਕਦਾ ਹੈ।

Rain in Punjab : Rains Punjab and Haryana likely today and tomorrow ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ,ਮੌਸਮ ਹੋਇਆ ਸੁਹਾਵਨਾ

ਪੜ੍ਹੋ ਹੋਰ ਖ਼ਬਰਾਂ : ਕੀ ਮਾਸਕ ਦੀ ਜ਼ਿਆਦਾ ਵਰਤੋਂ ਆਕਸੀਜਨ ਦੀ ਕਮੀ ਦਾ ਕਾਰਨ ਬਣਦੀ ਹੈ ? ਜਾਣੋਂ ਸੱਚ   

ਦੱਸ ਦੇਈਏ ਕਿ ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ ਰਹੀ ਹੈ, ਜਿਸ ਕਾਰਨ ਮਾਲਵਾ ਖੇਤਰ ਵਿਚ ਨਰਮੇ ਦੀ ਕੀਤੀ ਬਿਜਾਈ ਕਰੰਡ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਕਿਸਾਨ ਚਿੰਤਤ ਹਨ। ਕਈ ਮੰਡੀਆਂ ਵਿਚ ਅਜੇ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਖੁੱਲ੍ਹੇ ਆਸਮਾਨ ਹੇਠ ਪਈ ਕਣਕ ਭਿੱਜ ਰਹੀ ਹੈ।

-PTCNews

Related Post