ਪੰਜਾਬ 'ਚ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਤੇਜ਼ ਹਵਾਵਾਂ ਨੇ ਵਿਛਾਈ ਕਣਕ ਦੀ ਫਸਲ

By  PTC NEWS March 6th 2020 09:48 AM -- Updated: March 6th 2020 10:14 AM

ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ‘ਚ ਬੀਤੀ ਰਾਤ ਤੋਂ ਹੀ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਤੇ -ਕਿਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਜਦੋਂ ਅੱਜ ਸਵੇਰੇ ਜਿਵੇਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਮੌਸਮ ਇਕਦਮ ਸੁਹਾਵਣਾ ਹੋ ਗਿਆ। ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ ਤੇ ਠੰਢ ਵਧ ਗਈ ਹੈ।

Rain Punjab । Punjab Heavy Rain । Farmers wheat Crop । Punjab News

ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਮੌਸਮ ਦੀ ਖ਼ਰਾਬੀ ਕਾਰਨ ਕਿਸਾਨ ਚਿੰਤਾ ਵਿਚ ਹਨ ਅਤੇ ਅੱਜ ਸਵੇਰੇ ਅਸਮਾਨ ਵਿਚ ਕਾਲੇ ਬੱਦਲ ਛਾ ਗਏ ਅਤੇ ਹਲਕੀ ਬਾਰਸ਼ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਣਕ ਦੀ ਫ਼ਸਲ ਪੱਕਣ ਕਿਨਾਰੇ ਹੋਣ ਕਾਰਨ ਮੌਸਮ ਦੀ ਖ਼ਰਾਬੀ ਕਰਕੇ ਤੇਲਾ ਅਤੇ ਹੋਰ ਬਿਮਾਰੀਆਂ ਪੈਣ ਦਾ ਡਰ ਹੈ, ਜਿਸ ਦੇ ਚੱਲਦਿਆਂ ਕਿਸਾਨ ਚਿੰਤਾ 'ਚ ਹਨ

Rain Punjab । Punjab Heavy Rain । Farmers wheat Crop । Punjab News

ਇਸ ਬਾਰਿਸ਼ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ ਹਨ, ਜਿਸ ਕਾਰਨ ਪਾਰੇ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਈ ਹਿੱਸਿਆਂ ‘ਚ ਕਣਕ ਦੀ ਫਸਲ ਖੇਤਾਂ ਵਿਚ ਵਿਛ ਗਈ ਹੈ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਕਣਕ ਨੂੰ ਪਾਣੀ ਨਾ ਲਾਉਣ।

Rain Punjab । Punjab Heavy Rain । Farmers wheat Crop । Punjab News

ਕੁਝ ਦਿਨਾਂ ਦੀ ਖਿੜ੍ਹੀ ਧੁੱਪ ਤੋਂ ਬਾਅਦ ਹੁਣ ਬਾਰਿਸ਼ ਨੇ ਇਕ ਵਾਰ ਫਿਰ ਜ਼ੋਰ ਫੜ੍ਹ ਲਿਆ ਹੈ। ਮੌਸਮ ‘ਚ ਆਏ ਬਦਲਾਅ ਕਾਰਨ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣੇ ਪੈ ਰਹੇ ਹਨ। ਹਫ਼ਤਾ ਭਰ ਮੌਸਮ ਸਾਫ਼ ਰਹਿਣ ਤੇ ਤਾਪਮਾਨ ਵਧਣ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਛੱਡ ਦਿੱਤੇ ਸਨ ਪਰ ਵੀਰਵਾਰ ਰਾਤ ਨੂੰ ਹੋਈ ਬਾਰਿਸ਼ ਨੇ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ ਹੈ।

Rain Punjab । Punjab Heavy Rain । Farmers wheat Crop । Punjab News

ਉਧਰ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਤੇਜ਼ ਹਵਾਵਾਂ ਦਰਮਿਆਨ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਤੇਜ਼ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 2 ਦਿਨ ਤੇਜ਼ ਧੁੱਪ ਨਿਕਲਣ ਤੇ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ 11 ਮਾਰਚ ਤੋਂ ਮੁੜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

Related Post