ਪੰਜਾਬ ਤੇ ਹਰਿਆਣਾ 'ਚ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

By  Ravinder Singh June 29th 2022 10:48 AM

ਚੰਡੀਗੜ੍ਹ : ਬੁੱਧਵਾਰ ਸਵੇਰ ਪੰਜਾਬ ਅਤੇ ਹਰਿਆਣੇ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ।। ਟ੍ਰਾਈਸਿਟੀ (ਚੰਡੀਗੜ੍ਹ-ਪੰਚਕੂਲਾ ਅਤੇ ਮੋਹਾਲੀ) ਵਿੱਚ ਸਵੇਰ ਤੋਂ ਹੋ ਰਹੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਈ ਪਰ ਕੰਮਕਾਰਾਂ ਉਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪੰਜਾਬ ਤੇ ਹਰਿਆਣਾ 'ਚ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰਜ਼ੀਰਕਪੁਰ ਵਿੱਚ ਭਾਰੀ ਮੀਂਹ ਅਤੇ ਨਵੇਂ ਉਸਾਰੇ ਜਾ ਰਹੇ ਅੰਡਰਬ੍ਰਿਜ ਕਾਰਨ ਲੰਮਾ ਜਾਮ ਲੱਗ ਗਿਆ। ਇਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਜੁਲਾਈ ਵਿੱਚ ਆਮ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਤੇ ਚੰਡੀਗੜ੍ਹ 'ਚ ਹਮੇਸ਼ਾ 30 ਜੂਨ ਤੱਕ ਮੌਨਸੂਨ ਆਉਂਦੇ ਹਨ।

ਇਸ ਵਾਰ ਹਾਲ ਹੀ ਵਿੱਚ ਕੁਝ ਅਜਿਹੇ ਬਣ ਰਹੇ ਹਨ ਕਿ ਦੋ ਜੁਲਾਈ ਦੇ ਬਾਅਦ ਮੌਨਸੂਨ ਆਉਣ ਦੀ ਸੰਭਾਵਨਾ ਸੀ। ਹਾਲਾਂਕਿ 24 ਘੰਟੇ ਵਿੱਚ ਆਉਣ ਵਾਲੇ ਮੌਸਮ ਵਿੱਚ ਤਬਦੀਲੀ ਤੋਂ ਬਾਅਦ ਮੌਨਸੂਨ ਨੇ ਇੱਕ ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਇਸ ਵਾਰ ਜੁਲਾਈ ਵਿੱਚ ਆਮ ਤੋਂ ਵੱਧ ਬਾਰਿਸ਼ ਹੋਣ ਦੀ ਮੌਸਮ ਵਿਭਾਗ ਦੀ ਸੰਭਾਵਨਾ ਜਤਾਈ ਹੈ।

ਪੰਜਾਬ ਤੇ ਹਰਿਆਣਾ 'ਚ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਵੀ ਚੰਡੀਗੜ੍ਹ ਵਿੱਚ ਬਦਲ ਛਾਏ ਰਹੇ ਪਰ ਹਵਾ ਨਾ ਚੱਲਣ ਕਾਰਨ ਮੌਸਮ ਕਾਫੀ ਗਰਮ ਰਿਹਾ। ਇਸ ਕਾਰਨ ਲੋਕ ਬੇਹਾਲ ਹੋ ਗਏ। ਇਸ ਕਾਰਨ ਤੋਂ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ ਹੈ ਤੇ ਘੱਟ ਤੋਂ ਘੱਟ ਤਾਪਮਾਨ 31.4 ਡਿਗਰੀ ਦਰਜ ਕੀਤਾ ਗਿਆ ਹੈ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.8 ਡਿਗਰੀ ਸੈਲਸੀਅਸ ਤੇ ਮੋਹਾਲੀ ਵਿੱਚ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਿਰ ਬੁੱਧਵਾਰ ਸਵੇਰ ਦੀ ਸ਼ੁਰੂਆਤ ਹੋਈ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਬਹੁਤ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।

ਇਹ ਵੀ ਪੜ੍ਹੋ : Corona Updates: ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ, 24 ਘੰਟਿਆਂ 'ਚ 202 ਨਵੇਂ ਮਰੀਜ਼ ਆਏ ਸਾਹਮਣੇ

Related Post