ਦੁੱਖਦਾਈ ਖਬਰ ! ਦਿੱਲੀ ਕਿਸਾਨ ਧਰਨੇ ਤੋਂ ਪਰਤੇ ਪਿੰਡ ਰਾਏਪੁਰ ਦੇ ਕਿਸਾਨ ਦੀ ਹੋਈ ਮੌਤ

By  Shanker Badra January 15th 2021 11:39 AM

ਅਮਰਗੜ੍ਹ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 51ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਟੇਟ ਲੋਹੜੀ ਬੰਪਰ ਦਾ ਅੱਜ ਆਵੇਗਾ ਨਤੀਜਾ, ਕੌਣ ਜਿੱਤੇਗਾ 5 ਕਰੋੜ ਰੁਪਏ ਦਾ ਪਹਿਲਾ ਇਨਾਮ

Raipur Village Farmer death during kisan andolan । Farmers Protest ਦੁੱਖਦਾਈ ਖਬਰ !  ਦਿੱਲੀ ਕਿਸਾਨ ਧਰਨੇ ਤੋਂ ਪਰਤੇ ਪਿੰਡ ਰਾਏਪੁਰ ਦੇ ਕਿਸਾਨ ਦੀ ਹੋਈ ਮੌਤ

ਇਸ ਦੌਰਾਨ 43 ਸਾਲਾ ਕਰਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰਾਏਪੁਰ ਜੋ ਕਿ ਚਾਰ ਦਿਨ ਪਹਿਲਾਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਗਿਆ ਸੀ ਅਤੇ ਲੋਹੜੀ ਦੀ ਸ਼ਾਮ ਨੂੰ ਕਰੀਬ 6 ਵਜੇ ਤਬੀਅਤ ਵਿਗੜਨ ਕਾਰਨ ਉਸ ਦੇ ਸਾਥੀ ਉਸ ਨੂੰ ਵਾਪਸ ਆ ਰਹੇ ਸਨ।  ਜਦੋਂ ਉਹ ਸਮਾਣੇ ਦੇ ਨਜ਼ਦੀਕ ਪਹੁੰਚੇ ਤਾਂ ਉਸ ਦੀ ਤਬੀਅਤ ਹੋਰ ਜ਼ਿਆਦਾ ਵਿਗੜੀ ਅਤੇ ਰਾਤ ਦੇ ਕਰੀਬ ਇੱਕ ਵਜੇ ਉਸ ਨੂੰ ਨਾਭਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਵਿਖਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Raipur Village Farmer death during kisan andolan । Farmers Protest ਦੁੱਖਦਾਈ ਖਬਰ !  ਦਿੱਲੀ ਕਿਸਾਨ ਧਰਨੇ ਤੋਂ ਪਰਤੇ ਪਿੰਡ ਰਾਏਪੁਰ ਦੇ ਕਿਸਾਨ ਦੀ ਹੋਈ ਮੌਤ

ਮ੍ਰਿਤਕ ਕਿਸਾਨ ਕਰਮਜੀਤ ਸਿੰਘ ਦਾ ਬੇਟਾ ਪਿਰਥੀ ਸਿੰਘ ਬੀ.ਕੇ.ਯੂ ਉਗਰਾਹਾਂ ਇਕਾਈ ਰਾਏਪੁਰ ਦਾ ਮੀਤ ਪ੍ਰਧਾਨ ਵੀ ਹੈ। ਜਾਣਕਾਰੀ ਅਨੁਸਾਰ ਤਿੰਨ ਏਕੜ ਜ਼ਮੀਨ ਦਾ ਮਾਲਕ ਕਰਮਜੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ 22 ਸਾਲਾ ਬੇਟਾ ਛੱਡ ਗਿਆ ਹੈ। ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਮੰਡੇਰ ,ਇਕਾਈ ਪ੍ਰਧਾਨ ਮਨਪ੍ਰੀਤ ਸਿੰਘ ,ਦਲਜੀਤ ਸਿੰਘ , ਕੁਲਵਿੰਦਰ ਸਿੰਘ ,ਜਤਿੰਦਰ ਸਿੰਘ ,ਮਨਪ੍ਰੀਤ ਸਿੰਘ ਢੀਂਡਸਾ ਆਦਿ ਨੇ ਉਚਿਤ ਮੁਆਵਜ਼ੇ ਦੀ ਮੰਗ ਕੀਤੀ ਹੈ।

Raipur Village Farmer death during kisan andolan । Farmers Protest ਦੁੱਖਦਾਈ ਖਬਰ !  ਦਿੱਲੀ ਕਿਸਾਨ ਧਰਨੇ ਤੋਂ ਪਰਤੇ ਪਿੰਡ ਰਾਏਪੁਰ ਦੇ ਕਿਸਾਨ ਦੀ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ 9ਵੇਂ ਗੇੜ ਦੀ ਮੀਟਿੰਗ

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 9ਵੇਂ ਗੇੜ ਦੀ ਮੀਟਿੰਗ ਹੋ ਰਹੀ ਹੈ। ਕਿਸਾਨਾਂ ਵੱਲੋਂ 26 ਜਨਵਰੀ ਭਾਵ ਗਣਤੰਤਰ ਦਿਵਸ 'ਤੇ ਸ਼ਾਂਤੀਪੂਰਵਕ ਟਰੈਕਟਰ ਪਰੇਡ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹੁਣ ਤੱਕ ਹੋਈਆਂ 8 ਦੌਰ ਦੀਆਂ ਮੀਟਿੰਗਾਂ 'ਚ ਗੱਲਬਾਤ ਕਿਸੇ ਸਿਰੇ 'ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ।

-PTCNews

Related Post