ਰਾਜ ਕੁਮਾਰ ਵੇਰਕਾ ਨੂੰ ਮਿਲਿਆ ਪੰਜਾਬ ਕੈਬਿਨੇਟ ਮੰਤਰੀ ਦਾ ਰੈਂਕ , ਮੰਤਰੀ ਅਹੁਦੇ ਦੀ ਦੌੜ 'ਚੋਂ ਹੋਏ ਬਾਹਰ

By  Shanker Badra July 26th 2019 03:29 PM

ਰਾਜ ਕੁਮਾਰ ਵੇਰਕਾ ਨੂੰ ਮਿਲਿਆ ਪੰਜਾਬ ਕੈਬਿਨੇਟ ਮੰਤਰੀ ਦਾ ਰੈਂਕ , ਮੰਤਰੀ ਅਹੁਦੇ ਦੀ ਦੌੜ 'ਚੋਂ ਹੋਏ ਬਾਹਰ:ਚੰਡੀਗੜ੍ਹ : ਅੰਮ੍ਰਿਤਸਰ ਪੱਛਮੀ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਪੰਜਾਬ ਸਰਕਾਰ ਨੇ ਪੰਜਾਬ ਕੈਬਨਿਟ ਰੈਂਕ ਦੇ ਦਿੱਤਾ ਹੈ। ਇਹ ਸਿਆਸੀ ਹਲਚਲ ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਕੈਬਨਿਟ 'ਚੋਂ ਬਾਹਰ ਹੋ ਜਾਣ ਤੋਂ ਬਾਅਦ ਹੋਈ ਹੈ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

Raj Kumar Verka entitled as cabinet minister rank ਰਾਜ ਕੁਮਾਰ ਵੇਰਕਾ ਨੂੰ ਮਿਲਿਆ ਪੰਜਾਬ ਕੈਬਿਨੇਟ ਮੰਤਰੀ ਦਾ ਰੈਂਕ , ਮੰਤਰੀ ਅਹੁਦੇ ਦੀ ਦੌੜ 'ਚੋਂ ਹੋਏ ਬਾਹਰ

ਡਾ. ਵੇਰਕਾ ਪਿਛਲੇ ਸਮੇਂ 'ਚ ਮੰਤਰੀ ਮੰਡਲ ਦੇ ਵਿਸਥਾਰ ਸਮੇਂ ਅਹੁਦੇ ਦੇ ਪ੍ਰਮੁੱਖ ਦਾਅਵੇਦਾਰਾਂ 'ਚ ਸ਼ਾਮਲ ਸਨ ਪਰ ਆਖਰੀ ਸਮੇਂ 'ਤੇ ਉਨ੍ਹਾਂ ਦਾ ਨਾਂ ਮੰਤਰੀਆਂ ਦੀ ਸੂਚੀ 'ਚੋਂ ਬਾਹਰ ਕਰ ਦਿੱਤਾ ਗਿਆ ਸੀ ਅਤੇ ਬਾਅਦ 'ਚ ਉਨ੍ਹਾਂ ਨੂੰ ਭਵਿੱਖ 'ਚ ਯੋਗ ਸਥਾਨ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੈਬਨਿਟ ਰੈਂਕ ਮਿਲਣ ਤੋਂ ਬਾਅਦ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਨ੍ਹਾਂ ਨੂੰ ਮੰਤਰੀ ਨਹੀਂ ਬਣਾਇਆ ਜਾਵੇਗਾ।

Raj Kumar Verka entitled as cabinet minister rank ਰਾਜ ਕੁਮਾਰ ਵੇਰਕਾ ਨੂੰ ਮਿਲਿਆ ਪੰਜਾਬ ਕੈਬਿਨੇਟ ਮੰਤਰੀ ਦਾ ਰੈਂਕ , ਮੰਤਰੀ ਅਹੁਦੇ ਦੀ ਦੌੜ 'ਚੋਂ ਹੋਏ ਬਾਹਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕ੍ਰਿਸ਼ਨ ਕੁਮਾਰ ਦੇ ਹੁਕਮਾਂ ‘ਤੇ ਪੰਜਾਬ ਦਾ ਇੱਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਅੱਤਲ ,ਆਖ਼ਿਰ ਕਿਉਂ ਕੀਤਾ ਸਸਪੈਂਡ ?

ਜ਼ਿਕਰਯੋਗ ਹੈ ਕਿ ਡਾ. ਰਾਜ ਕੁਮਾਰ ਵੇਰਕਾ ਅੰਮ੍ਰਿਤਸਰ ਪੱਛਮੀ ਤੋਂ ਤਿੰਨ ਵਾਰ ਵਿਧਾਇਕ ਹਨ।ਵੇਰਕਾ ਨੂੰ ਲੋਕ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਕੈਪਟਨ ਵਲੋਂ ਵੇਅਰ ਹਾਊਸ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਸੀ ਪਰ ਉਸ ਸਮੇਂ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਕਾਰਨ ਉਨ੍ਹਾਂ ਨੂੰ ਕੈਬਨਿਟ ਰੈਂਕ ਨਹੀਂ ਦਿੱਤਾ ਗਿਆ, ਜੋ ਹੁਣ ਦਿੱਤਾ ਗਿਆ ਹੈ।

-PTCNews

Related Post