ਰਾਜਾ ਸਾਂਸੀ

By  Manu Gill January 11th 2022 12:36 PM -- Updated: January 14th 2022 09:24 AM

Punjab Assembly elections 2022: ਰਾਜਾ ਸਾਂਸੀ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 12 ਹੈ। ਇਹ ਹਲਕਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਹੈ। ਕਾਂਗਰਸ ਦੇ ਨੇਤਾ ਸੁਖਬਿੰਦਰ ਸਿੰਘ ਸਰਕਾਰੀਆ ਵਿਧਾਨ ਸਭਾ ਚੋਣਾਂ ਜਿੱਤੇ ਸਨ ਅਤੇ ਰਾਜਾ ਸਾਂਸੀ ਦੇ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਆਪਣੇ ਨੇੜਲੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਨੂੰ 5727 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।

ਵੋਟਰ

2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਰਾਜਾ ਸਾਂਸੀ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 165115 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 153 ਵੱਖ-ਵੱਖ ਥਾਵਾਂ 'ਤੇ 209 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ । 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 131832 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 79.84% ਦਰਜ ਕੀਤੀ ਗਈ ਸੀ, ਜੋ ਕਿ ਸੂਬੇ ਦੀ ਔਸਤ ਦਰ 77.4% ਤੋਂ ਵੱਧ ਸੀ।

ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਜਗਜੋਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਸੀ।ਸ਼੍ਰੋਮਣੀ ਅਕਾਲੀ ਦਲ ਨੇ ਵੀਰ ਸਿੰਘ ਲੋਪੋਕੇ ਨੂੰ ਇਸ ਹਲਕੇ ਤੋਂ ਵਿਧਾਇਕ ਉਮੀਦਵਾਰ ਐਲਾਨਿਆ ਸੀ। ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਸੁਖਬਿੰਦਰ ਸਿੰਘ ਸਰਕਾਰੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀਰ ਸਿੰਘ ਲੋਪੋਕੇ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਸੀ।

ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ:

Related Post