ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ ਲਾਏ

By  Ravinder Singh April 10th 2022 08:13 AM -- Updated: April 10th 2022 09:42 AM

ਚੰਡੀਗੜ੍ਹ : ਕਾਂਗਰਸ ਪਾਰਟੀ ਵੱਲੋਂ ਅਮਰਿੰਦਰ ਸਿੰਘ ਬਰਾੜ ਉਰਫ਼ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਸੀਐਲਪੀ ਲੀਡਰ ਚੁਣਿਆ ਗਿਆ ਹੈ। ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਟਰਾਂਸਪੋਰਟ ਮੰਤਰੀ ਤੇ ਗਿੱਦੜਬਾਹਾ ਤੋਂ ਵਿਧਾਇਕ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਪਾਰਟੀ ਨੇ ਪੰਜਾਬ ਦਾ ਸੂਬਾ ਕਾਂਗਰਸ ਪ੍ਰਧਾਨ ਬਦਲਣ ਦਾ ਫੈਸਲਾ ਲਿਆ ਸੀ।

ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ ਲਾਏ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਵਿੱਚ ਲਗਾਤਾਰ ਚੱਲ ਰਹੀ ਸਿਆਸੀ ਖਿੱਚੋਤਾਣ ਨੂੰ ਦਰਕਿਨਾਰ ਕਰਦਿਆਂ ਕਾਂਗਰਸ ਹਾਈਕਮਾਨ ਨੇ ਦੇਰ ਰਾਤ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨ ਦਿੱਤਾ ਹੈ ਜਦਕਿ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ ਹੈ। ਇਸ ਗੱਲ ਦਾ ਐਲਾਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੇਰ ਰਾਤ ਪੱਤਰ ਜਾਰੀ ਕਰਕੇ ਕੀਤਾ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਉਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦਾ ਦਾਅਵਾ ਕੀਤਾ।

ਇਹ ਵੀ ਪੜ੍ਹੋ  : ਹਰਿਮੰਦਰ ਸਾਹਿਬ 'ਚ ਪਹੁੰਚ ਕੇ ਸਕੁਨ 'ਚ ਦਿਖੀ ਸ਼ਹਿਨਾਜ਼ ਗਿੱਲ, ਤਸਵੀਰ ਵੇਖ ਪ੍ਰਸ਼ੰਸਕ ਹੋ ਰਹੇ ਖੁਸ਼

Related Post