ਰਾਜਾ ਵੜਿੰਗ ਨੇ ਪ੍ਰਧਾਨ ਬਣਨ ਤੋਂ ਬਾਅਦ ਆਪਣੀ ਹੀ ਪਾਰਟੀ ਖ਼ਤਮ ਕਰ ਦਿੱਤੀ: ਲਾਲਜੀਤ ਭੁੱਲਰ

By  Jasmeet Singh July 21st 2022 03:13 PM

ਲੁਧਿਆਣਾ, 21 ਜੁਲਾਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੂਬਾ ਸਰਕਾਰ ਵੱਲੋਂ 15 ਅਗਸਤ ਨੂੰ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕਾਂ 'ਤੇ ਲਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਡੇ 'ਤੇ ਦੋਸ਼ ਲਾਉਣ ਵਾਲੇ ਵੜਿੰਗ ਆਪਣੀ ਪਾਰਟੀ ਨੂੰ ਸੰਭਾਲ ਸਕਦੇ ਹਨ, ਜਿਸ ਦੇ ਮੁਖੀ ਬਣਨ ਤੋਂ ਬਾਅਦ ਕਈ ਆਗੂ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਲੁਧਿਆਣਾ ਦੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੂੰ ਮਿਲਣ ਤੋਂ ਪਹਿਲਾਂ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦੀ ਸਲਾਮੀ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ 15 ਹਜ਼ਾਰ ਰੁਪਏ ਮਹੀਨਾ ਭੱਤਾ ਦਿੱਤਾ ਜਾਵੇਗਾ।

ਉਨ੍ਹਾਂ ਨੇ ਵੜਿੰਗ 'ਤੇ ਵੀ ਚੁਟਕੀ ਲਈ, ਉਨ੍ਹਾਂ ਟਵੀਟ ਕਰਕੇ ਦੋਸ਼ ਲਗਾਇਆ ਸੀ ਕਿ ਸਰਕਾਰ ਦੁਆਰਾ ਸਥਾਪਤ ਕੀਤੇ ਜਾਣ ਵਾਲੇ ਮੁਹੱਲਾ ਕਲੀਨਿਕ ਕੇਂਦਰ ਸਰਕਾਰ ਦੇ ਫੰਡਾਂ 'ਤੇ ਚੱਲਣਗੇ।

ਇਸੇ ਤਰ੍ਹਾਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੇ ਹਸਪਤਾਲ 'ਚ ਦਾਖਲ ਹੋਣ 'ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਲੈ ਕੇ ਸਿਆਸਤ ਨਹੀਂ ਹੋਣੀ ਚਾਹੀਦੀ, ਉਹ ਜਿੱਥੇ ਮਰਜ਼ੀ ਇਲਾਜ ਕਰਵਾ ਸਕਦਾ ਹੈ।

ਉਨ੍ਹਾਂ ਪੰਜਾਬ ਰੋਡਵੇਜ਼ ਦੇ ਧਰਨਾਕਾਰੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕੀਤਾ ਤੇ ਟਰਾਂਸਪੋਰਟ ਵਿਭਾਗ ਵਿੱਚ ਸੁਧਾਰ ਕਰਨ ਦੀ ਗੱਲ ਵੀ ਆਖੀ।

ਇਹ ਵੀ ਪੜ੍ਹੋ: ਮੂਸੇਵਾਲੇ ਦੇ ਕਾਤਲਾਂ ਦੇ ਐਨਕਾਊਂਟਰ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ

-PTC News

Related Post