ਰਾਜਾ ਵੜਿੰਗ 22 ਅਪ੍ਰੈਲ ਨੂੰ ਸੰਭਾਲਣਗੇ ਪ੍ਰਧਾਨਗੀ ਦਾ ਅਹੁਦਾ

By  Pardeep Singh April 20th 2022 09:09 AM

ਚੰਡੀਗੜ੍ਹ: ਕਾਂਗਰਸ ਪਾਰਟੀ ਹਾਰ ਤੋਂ ਬਾਅਦ ਪਾਰਟੀ ਦੀ ਹਾਈ ਕਮਾਨ ਨੇ ਮੰਥਨ ਕੀਤਾ ਹੈ ਅਤੇ ਪੰਜਾਬ ਯੂਨਿਟ ਵਿੱਚ ਵੱਡੇ ਬਦਲਾਅ ਕੀਤੇ ਗਈ ਸਨ। ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਅਸਤੀਫਾ ਲੈ ਲਿਆ ਸੀ। ਉਸ ਤੋਂ ਬਾਅਦ ਅਮਰਿੰਦਰ ਸਿੰਘ  ਰਾਜਾ ਵੜਿੰਗ ਨੂੰ ਕਾਂਗਰਸ ਵੱਲੋਂ ਪੰਜਾਬ ਦਾ ਸੂਬਾ ਪਾਰਟੀ ਪ੍ਰਧਾਨ ਐਲਾਨਿਆ ਜਾ ਚੁੱਕਾ ਹੈ। ਰਾਜਾ ਵੜਿੰਗ ਨੇ ਰਸਮੀ ਤੌਰ ‘ਤੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਮਿਲੀ ਜਾਣਕਾਰੀ ਅਨੁਸਾਰ ਰਾਜਾ ਵੜਿੰਗ 22 ਅਪ੍ਰੈਲ ਨੂੰ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਅਹੁਦਾ ਸੰਭਾਲਣਗੇ।

Punjab Cong united, no rift: Punjab minister Amrinder Singh Raja Warring | Chandigarh News - Times of India

ਤੁਹਾਨੂੰ ਦੱਸ ਦੇਈਏ ਕਿ ਰਾਜਾ ਵੜਿੰਗ ਨੂੰ 9 ਅਪ੍ਰੈਲ ਨੂੰ ਪਾਰਟੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਕਮਾਨ ਸੌਂਪ ਦਿੱਤੀ ਸੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਸੀਐਲਪੀ ਲੀਡਰ ਚੁਣਿਆ ਗਿਆ।  ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ।

SIT to probe Rs 6,600 crore transport scam in Punjab: Raja Warring | Cities News,The Indian Express

ਇਹ ਵੀ ਪੜ੍ਹੋ:ਝੁੱਗੀ ਨੂੰ ਅੱਗ ਲੱਗਣ ਕਾਰਨ ਇਕੋਂ ਪਰਿਵਾਰ ਦੇ 7 ਜੀਆਂ ਦੀ ਹੋਈ ਮੌਤ

-PTC News

Related Post