ਰਾਜਾਸਾਂਸੀ: ਪੁਲਿਸ ਵੱਲੋਂ ਨਾਕੇਬੰਦੀ ਦੌਰਾਨ 2 ਨੌਜਵਾਨਾਂ ਤੋਂ ਗ੍ਰੇਨੇਡ ਬਰਾਮਦ, ਜਾਂਚ 'ਚ ਜੁਟੀ ਪੁਲਿਸ

By  Jashan A June 2nd 2019 02:40 PM

ਰਾਜਾਸਾਂਸੀ: ਪੁਲਿਸ ਵੱਲੋਂ ਨਾਕੇਬੰਦੀ ਦੌਰਾਨ 2 ਨੌਜਵਾਨਾਂ ਤੋਂ ਗ੍ਰੇਨੇਡ ਬਰਾਮਦ, ਜਾਂਚ 'ਚ ਜੁਟੀ ਪੁਲਿਸ,ਰਾਜਾਸਾਂਸੀ : ਰਾਜਾਸਾਂਸੀ ਪੁਲਿਸ ਨੇ ਨਾਕੇਬੰਦੀ ਦੌਰਾਨ ਪਿੰਡ ਹਰਸ਼ਾ ਛੀਨਾ ਦੇ ਕੁੱਕੜਾਂਵਾਲਾ ਅੱਡਾ 'ਤੇ 2 ਨੌਜਵਾਨਾਂ ਤੋਂ ਗ੍ਰੇਨੇਡ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੋ ਨੌਜਵਾਨ ਅਜਨਾਲੇ ਵਾਲੇ ਪਾਸਿਓਂ ਮੋਟਰਸਾਈਕਲ 'ਤੇ ਸਵਾਰ ਸਨ।

ਜਦੋਂ ਪੁਲਿਸ ਨੇ ਉਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਮੋਟਰਸਾਈਕਲ ਭਜਾ ਲਿਆ ਪੁਲਿਸ ਵੱਲੋਂ ਉਨ੍ਹਾਂ ਨੂੰ ਦਾ ਬੈਗ ਖਿੱਚਣ ਦੀ ਕੋਸ਼ਿਸ਼ ਕੀਤੀ ਗਈ।

ਹੋਰ ਪੜ੍ਹੋ:ਦੇਖੋ ਅਜਨਾਲਾ ‘ਚ ਹੋਏ ਬੰਬ ਧਮਾਕੇ ਨੂੰ ਦਰਸਾਉਂਦੀਆਂ ਇਹ ਦਰਦਨਾਕ ਤਸਵੀਰਾਂ

ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚ ਦੋ ਗ੍ਰੇਨੇਡ ਸਨ ਜਦਕਿ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ। ਉਥੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਲਦੀ ਹੀ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

-PTC News

Related Post