ਰਾਜਸਥਾਨ : ਨੈਸ਼ਨਲ ਹਾਈਵੇਅ 'ਤੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ

By  Shanker Badra January 20th 2020 01:08 PM

ਰਾਜਸਥਾਨ :ਨੈਸ਼ਨਲ ਹਾਈਵੇਅ 'ਤੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ: ਚੁਰੂ : ਰਾਜਸਥਾਨ ਦੇ ਚੁਰੂ ਸ਼ਹਿਰ 'ਚ ਅੱਜ ਨੈਸ਼ਨਲ ਹਾਈਵੇਅ 58 'ਤੇ ਟਰੱਕ ਅਤੇ ਇੱਕ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਾਰ 'ਚ ਸਵਾਰ 7 ਲੋਕਾਂ ਦੀ ਮੌਤ ਹੋ ਗਈ  ,ਜਦਕਿ 1 ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਹੈ।

Rajasthan Car and Truck collided at NH 58 in Churu, 7 died, 1 injured ਰਾਜਸਥਾਨ : ਨੈਸ਼ਨਲ ਹਾਈਵੇਅ 'ਤੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ 8 ਵਿਅਕਤੀ ਰੋਲਸਾਹਾਸਰ ਤੋਂ ਸੁਜਾਨਗੜ ਵੱਲ ਜਾ ਰਹੇ ਸਨ। ਇਸ ਦੌਰਾਨ ਉਸ ਦੀ ਕਾਰ ਰਸਤੇ ਵਿੱਚ ਇੱਕ ਟਰੱਕ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ 7 ਲੋਕਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਹੋਰ ਜ਼ਖਮੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

Rajasthan Car and Truck collided at NH 58 in Churu, 7 died, 1 injured ਰਾਜਸਥਾਨ : ਨੈਸ਼ਨਲ ਹਾਈਵੇਅ 'ਤੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ

ਇਸ ਹਾਦਸੇ ਦੌਰਾਨ ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਹਨ ਅਤੇ ਜ਼ੋਰਦਾਰ ਟੱਕਰ ਹੋਣ ਤੋਂ ਬਾਅਦ ਕਾਰ ਸਵਾਰ ਲੋਕ ਨੁਕਸਾਨੇ ਵਾਹਨ ਵਿੱਚ ਬੁਰੀ ਤਰ੍ਹਾਂ ਫ਼ਸ ਗਏ ਹਨ। ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 Rajasthan Car and Truck collided at NH 58 in Churu, 7 died, 1 injured ਰਾਜਸਥਾਨ : ਨੈਸ਼ਨਲ ਹਾਈਵੇਅ 'ਤੇ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਭਿਆਨਕ ਹਾਦਸੇ 'ਤੇ ਟਵੀਟ ਰਾਹੀਂ ਦੁੱਖ ਪ੍ਰਗਟਾਇਆ ਹੈ। ਸੀਐਮ ਗਹਿਲੋਤ ਨੇ ਟਵੀਟ ਕੀਤਾ, “ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਚੁਰੂ ਦੇ ਸਾਲਾਸਰ ਫਤਿਹਪੁਰ ਰੋਡ’ ਤੇ ਹੋਏ ਇੱਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਮੇਰੀ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦੁਆ ਕਰਦਾ ਹਾਂ।

-PTCNews

Related Post