ਰਾਜਸਥਾਨ 'ਚ ਭਾਰਤੀ ਫੌਜ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ ,ਜਹਾਜ਼ ਪੂਰੀ ਤਰ੍ਹਾਂ ਸੜ ਕੇ ਸੁਆਹ

By  Shanker Badra September 4th 2018 10:31 AM -- Updated: September 4th 2018 03:53 PM

ਰਾਜਸਥਾਨ 'ਚ ਭਾਰਤੀ ਫੌਜ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ ,ਜਹਾਜ਼ ਪੂਰੀ ਤਰ੍ਹਾਂ ਸੜ ਕੇ ਸੁਆਹ:ਰਾਜਸਥਾਨ ਦੇ ਜੋਧਪੁਰ ਇਲਾਕੇ 'ਚ ਭਾਰਤੀ ਹਵਾਈ ਫੌਜ ਦਾ ਮਿਗ-27 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਜਹਾਜ਼ ਨੂੰ ਅੱਗ ਲੱਗ ਗਈ।ਇਸ ਹਾਦਸੇ ਦੌਰਾਨ ਜਹਾਜ਼ ਦਾ ਪਾਇਲਟ ਵਾਲ-ਵਾਲ ਬਚ ਗਿਆ ਹੈ।

ਹਾਲਾਂਕਿ ਇਸ ਘਟਨਾ ਤੋਂ ਬਾਅਦ ਜਹਾਜ਼ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜੋਧਪੁਰ ਦੇ ਦੇਵਲੀਆ ਪਿੰਡ ਦੇ ਇੱਕ ਮੈਦਾਨੀ ਇਲਾਕੇ 'ਚ ਵਾਪਰਿਆ, ਜਿਸ ਕਾਰਨ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

-PTCNews

Related Post