ਰਾਜਸਥਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 13 ਮੌਤਾਂ

By  Jashan A September 27th 2019 05:03 PM

ਰਾਜਸਥਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 13 ਮੌਤਾਂ,ਨਵੀਂ ਦਿੱਲੀ: ਆਏ ਦਿਨ ਦੇਸ਼ ਭਰ 'ਚ ਦਰਦਨਾਕ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਇਹਨਾਂ ਹਾਦਸਿਆਂ ਦਾ ਮੁੱਖ ਕਾਰਨ ਤੇਜ਼ ਰਫਤਾਰ ਹੈ। ਜਿਸ ਕਾਰਨ ਭਿਆਨਕ ਸੜਕ ਹਾਦਸੇ ਵਾਪਰਦੇ ਹਨ।

ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਰਾਜਸਥਾਨ ਦੇ ਜੋਧਪੁਰ ਜ਼ਿਲੇ ਦੇ ਬਾਲੇਸਰ ਨੇੜੇ ਵਾਪਰਿਆ ਹੈ, , ਜਿਸ 'ਚ 13 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਹੋਰ ਪੜ੍ਹੋ: ਦੀਨਾਨਗਰ 'ਚ ਦੀਵਾਲੀ ਦੀ ਰਾਤ ਵਾਪਰੀ ਵੱਡੀ ਘਟਨਾ ,ਇਲਾਕੇ 'ਚ ਦਹਿਸ਼ਤ ਦਾ ਮਾਹੌਲ

https://twitter.com/ANI/status/1177536094226632704?s=20

ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।ਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਚਾਨਕ ਇੱਕ ਯਾਤਰੀ ਬੱਸ ਦਾ ਟਾਇਰ ਫੱਟਣ ਕਾਰਨ ਸਾਹਮਣੇ ਆ ਰਹੀ ਜੀਪ ਨਾਲ ਟੱਕਰਾ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਬ੍ਰਾਮਦ ਕਰ ਜਾਂਚ ਸ਼ੁਰੂ ਕਰ ਦਿੱਤੀ।

-PTC News

Related Post