ਸਵਾਈਨ ਫਲੂ ਦਾ ਵਧਦਾ ਕਹਿਰ , ਰਾਜਸਥਾਨ 'ਚ ਸਵਾਈਨ ਫਲੂ ਕਾਰਨ ਹੁਣ ਤੱਕ 76 ਮੌਤਾਂ , 1926 ਮਰੀਜ਼ਾਂ ਦੀ ਪੁਸ਼ਟੀ

By  Shanker Badra January 29th 2019 10:01 PM

ਸਵਾਈਨ ਫਲੂ ਦਾ ਵਧਦਾ ਕਹਿਰ , ਰਾਜਸਥਾਨ 'ਚ ਸਵਾਈਨ ਫਲੂ ਕਾਰਨ ਹੁਣ ਤੱਕ 76 ਮੌਤਾਂ , 1926 ਮਰੀਜ਼ਾਂ ਦੀ ਪੁਸ਼ਟੀ:ਰਾਜਸਥਾਨ : ਪੰਜਾਬ ਸਮੇਤ ਦੇਸ਼ ਭਰ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਦੌਰਾਨ ਕਈ ਕੇਸ ਸਾਹਮਣੇ ਆ ਚੁੱਕੇ ਹਨ।ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ।ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਰਾਜਸਥਾਨ ਵਿੱਚ 31 ਜ਼ਿਲੇ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ।

Rajasthan Swine flu 76 death 1926 Patients Confirmation ਸਵਾਈਨ ਫਲੂ ਦਾ ਵਧਦਾ ਕਹਿਰ , ਰਾਜਸਥਾਨ 'ਚ ਸਵਾਈਨ ਫਲੂ ਕਾਰਨ ਹੁਣ ਤੱਕ 76 ਮੌਤਾਂ , 1926 ਮਰੀਜ਼ਾਂ ਦੀ ਪੁਸ਼ਟੀ

ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇੱਕ ਹੋਰ ਮੌਤ ਹੋ ਗਈ ਹੈ।ਰਾਜਸਥਾਨ 'ਚ ਇੱਕ ਜਨਵਰੀ ਤੋਂ ਲੈ ਕੇ ਹੁਣ ਤੱਕ ਸਵਾਈਨ ਫਲੂ ਕਾਰਨ 76 ਮੌਤਾਂ ਹੋ ਚੁੱਕੀਆਂ ਹਨ, ਜਦਕਿ 1926 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।

Rajasthan Swine flu 76 death 1926 Patients Confirmation ਸਵਾਈਨ ਫਲੂ ਦਾ ਵਧਦਾ ਕਹਿਰ , ਰਾਜਸਥਾਨ 'ਚ ਸਵਾਈਨ ਫਲੂ ਕਾਰਨ ਹੁਣ ਤੱਕ 76 ਮੌਤਾਂ , 1926 ਮਰੀਜ਼ਾਂ ਦੀ ਪੁਸ਼ਟੀ

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।

Rajasthan Swine flu 76 death 1926 Patients Confirmation ਸਵਾਈਨ ਫਲੂ ਦਾ ਵਧਦਾ ਕਹਿਰ , ਰਾਜਸਥਾਨ 'ਚ ਸਵਾਈਨ ਫਲੂ ਕਾਰਨ ਹੁਣ ਤੱਕ 76 ਮੌਤਾਂ , 1926 ਮਰੀਜ਼ਾਂ ਦੀ ਪੁਸ਼ਟੀ

ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ।

-PTCNews

Related Post