ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਗਾਉਣ ਦਾ ਮਾਮਲਾ : ਗੁਰਦੀਪ ਗੋਸ਼ਾ ਅਤੇ ਮੀਤ ਪਾਲ ਦੁਗਰੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

By  Shanker Badra December 27th 2018 07:16 PM

ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਗਾਉਣ ਦਾ ਮਾਮਲਾ : ਗੁਰਦੀਪ ਗੋਸ਼ਾ ਅਤੇ ਮੀਤ ਪਾਲ ਦੁਗਰੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ:ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ 'ਚ ਬਣੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ।ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਾ ਰੰਗ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁਗਰੀ ਨੂੰ ਅੱਜ ਸ਼ਾਮ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।

Rajiv Gandhi statue black-marketing Case Gurdeep Goshha and Mitt Pal Dugri 14-day judicial custody ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਗਾਉਣ ਦਾ ਮਾਮਲਾ : ਗੁਰਦੀਪ ਗੋਸ਼ਾ ਅਤੇ ਮੀਤ ਪਾਲ ਦੁਗਰੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਜਿੱਥੇ ਮਾਨਯੋਗ ਜੱਜ ਨੇ ਸਰਕਾਰੀ ਪੱਖ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਪੁਲਿਸ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਦੋਹਾਂ ਆਗੂਆਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।

Rajiv Gandhi statue  black-marketing Case Gurdeep Goshha and Mitt Pal Dugri 14-day judicial custody ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਗਾਉਣ ਦਾ ਮਾਮਲਾ : ਗੁਰਦੀਪ ਗੋਸ਼ਾ ਅਤੇ ਮੀਤ ਪਾਲ ਦੁਗਰੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਇਸ ਤੋਂ ਇਲਾਵਾ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁਗਰੀ ਦੇ ਬਿਆਨ ਅਦਾਲਤ ਵਿੱਚ ਦਰਜ ਹੋ ਗਏ ਹਨ।ਇਸ ਸਬੰਧੀ ਉਨ੍ਹਾਂ ਦੇ ਵਕੀਲ ਨੇ ਖ਼ੁਲਾਸਾ ਕੀਤਾ ਹੈ।

Rajiv Gandhi statue black-marketing Case Gurdeep Goshha and Mitt Pal Dugri 14-day judicial custody ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਗਾਉਣ ਦਾ ਮਾਮਲਾ : ਗੁਰਦੀਪ ਗੋਸ਼ਾ ਅਤੇ ਮੀਤ ਪਾਲ ਦੁਗਰੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ 'ਤੇ 1984 'ਚ ਹੋਏ ਸਿੱਖ ਕਤਲੇਆਮ ਦੇ ਦੋਸ਼ ਲੱਗ ਰਹੇ ਹਨ।ਜਿਸ ਤੋਂ ਬਾਅਦ ਹੁਣ ਉਨ੍ਹਾਂ ਤੋਂ ਭਾਰਤ ਰਤਨ ਐਵਾਰਡ ਵਾਪਸ ਲੈਣ ਦੀ ਮੰਗ ਹੋ ਰਹੀ ਹੈ।ਇਸੇ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਸਥਾਨਕ ਲੋਕਾਂ ਨੇ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾ ਦਿੱਤੀ ਤੇ ਹੱਥਾਂ 'ਤੇ ਲਾਲ ਰੰਗ ਕਰ ਦਿੱਤਾ ਸੀ।ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

-PTCNews

Related Post