68 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ

By  Jashan A July 10th 2019 11:44 AM

68 ਸਾਲ ਦੇ ਹੋਏ ਰਾਜਨਾਥ ਸਿੰਘ, PM ਮੋਦੀ ਤੇ ਅਮਿਤ ਸ਼ਾਹ ਨੇ ਦਿੱਤੀਆਂ ਸ਼ੁਭਕਾਮਨਾਵਾਂ,ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ 68 ਸਾਲ ਦੇ ਹੋ ਗਏ ਹਨ। ਉਹ ਅੱਜ ਆਪਣਾ 68ਵਾਂ ਜਨਮ ਦਿਨ ਮਨ੍ਹਾ ਰਹੇ ਹਨ। ਇਸ ਦੌਰਾਨ ਉਹਨਾਂ ਨੂੰ ਹਰ ਕੋਈ ਵਧਾਈਆਂ ਦੇ ਰਿਹਾ ਹੈ।ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਵੀ ਰਾਜਨਾਥ ਸਿੰਘ ਨੂੰ ਸ਼ੁਭਕਾਮਨਾਵਾ ਦਿੱਤੀਆਂ।

ਜ਼ਿਕਰ ਏ ਖਾਸ ਹੈ ਕਿ ਰਾਜਨਾਥ ਸਿੰਘ ਭਾਜਪਾ ਨਾਲ ਕਾਫੀ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਪਿਛਲੀ ਸਰਕਾਰ 'ਚ ਗ੍ਰਹਿ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਇਸ ਵਾਰ ਉਹਨਾਂ ਨੂੰ ਰੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ।

-PTC News

Related Post