ਪੱਤਰਕਾਰ ਦੀ ਕੁੱਟਮਾਰ ਮਾਮਲਾ :ਪੁਲਿਸ ਵੱਲੋਂ ਕਾਂਗਰਸੀ ਵਿਧਾਇਕ ਦੇ ਕਰੀਬੀ ਸਮੇਤ 7 ਅਣਪਛਾਤਿਆਂ 'ਤੇ ਮਾਮਲਾ ਦਰਜ

By  Shanker Badra July 26th 2018 09:26 PM -- Updated: July 26th 2018 09:33 PM

ਪੱਤਰਕਾਰ ਦੀ ਕੁੱਟਮਾਰ ਮਾਮਲਾ :ਪੁਲਿਸ ਵੱਲੋਂ ਕਾਂਗਰਸੀ ਵਿਧਾਇਕ ਦੇ ਕਰੀਬੀ ਸਮੇਤ 7 ਅਣਪਛਾਤਿਆਂ 'ਤੇ ਮਾਮਲਾ ਦਰਜ:ਰਾਜਪੁਰਾ :ਇੱਕ ਕਾਂਗਰਸੀ ਆਗੂ ਵੱਲੋਂ ਪੱਤਰਕਾਰ ਦੀ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਵਿਧਾਇਕ ਦੇ ਕਰੀਬੀ ਸਮੇਤ 7 ਅਣਪਛਾਤਿਆਂ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਸਥਾਨਕ ਪੱਤਰਕਾਰ ਸੰਦੀਪ ਚੌਧਰੀ ਦੀ ਇੱਕ ਕਾਂਗਰਸੀ ਆਗੂ ਗੁਰਦੀਪ ਸਿੰਘ ਵੱਲੋਂ ਕੀਤੀ ਕੁੱਟਮਾਰ ਦੀ ਵੀਡੀਓ ਸੋਮਵਾਰ ਨੂੰ ਵਾਇਰਲ ਹੋਈ ਸੀ।ਇਸ ਤੋਂ ਬਾਅਦ ਪੱਤਰਕਾਰ ਸੰਦੀਪ ਚੌਧਰੀ ਨੇ ਮੁਲਜ਼ਮਾਂ ਖ਼ਿਲਾਫ਼ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਕੋਲ ਸ਼ਿਕਾਇਤ ਕੀਤੀ ਸੀ। ਸੰਦੀਪ ਪਿਛਲੇ ਲੰਬੇ ਸਮੇਂ ਤੋਂ ਪੱਤਰਕਾਰੀ ਦੇ ਪੇਸ਼ੇ ਨਾਲ ਜੁੜਿਆ ਹੋਇਆ ਹੈ ਅਤੇ ਉਸ ਦਾ ਆਪਣਾ ਨਿੱਜੀ ਵੈੱਬ ਚੈਨਲ ਵੀ ਹੈ।ਸੰਦੀਪ ਚੌਧਰੀ ਨੇ ਗੁਰਦੀਪ ਸਿੰਘ ਅਤੇ ਹੋਰਨਾਂ ਖ਼ਿਲਾਫ਼ ਉਸ ਦੇ ਪਰਿਵਾਰ ਨੂੰ ਕਥਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਪੋਸਟ ਸੋਸ਼ਲ ਮੀਡੀਆ ’ਤੇ ਪਾਈ ਸੀ। ਇਸ ਮਾਮਲੇ ਵਿੱਚ ਰਾਜਪੁਰਾ ਦੀ ਸਿਟੀ ਪੁਲਿਸ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਦੇ ਨੇੜਲੇ ਸਾਥੀ ਅਤੇ ਧਮੋਲੀ ਪਿੰਡ ਦੇ ਸਰਪੰਚ ਗੁਰਦੀਪ ਸਿੰਘ ,ਜੋਤੀ ਸੰਧੂ ਸਮੇਤ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ।ਇਸ ਸਬੰਧੀ ਥਾਣਾ ਰਾਜਪੁਰਾ ਦੇ ਐੱਸ.ਐਚ.ਓ ਗੁਰਚਰਨ ਸਿੰਘ ਨੇ ਜਾਣਕਾਰੀ ਦਿੱਤੀ ਹੈ। -PTCNews

Related Post