ਰਾਜਪੁਰਾ ’ਚ ਦੁਕਾਨ ਖਾਲੀ ਕਰਵਾਉਣ ਨੂੰ ਲੈ ਕੇ ਹੋਈ ਖੂਨੀ ਝੜਪ , ਤੋੜੇ ਦੁਕਾਨ ਦੇ ਸ਼ੀਸ਼ੇ

By  Shanker Badra November 20th 2019 02:00 PM

ਰਾਜਪੁਰਾ ’ਚ ਦੁਕਾਨ ਖਾਲੀ ਕਰਵਾਉਣ ਨੂੰ ਲੈ ਕੇ ਹੋਈ ਖੂਨੀ ਝੜਪ , ਤੋੜੇ ਦੁਕਾਨ ਦੇ ਸ਼ੀਸ਼ੇ:ਰਾਜਪੁਰਾ : ਪਟਿਆਲਾ ਦੇ ਰਾਜਪੁਰਾ ’ਚ ਬੀਤੀ ਰਾਤ ਦੁਕਾਨ ਮਾਲਕ ਅਤੇ ਕਿਰਾਏਦਾਰ ਵਿਚਕਾਰ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਦੌਰਾਨ ਦੋਵੇਂ ਧਿਰਾਂ ਦੇ ਲੋਕਾਂ ਨੇ ਇੱਕ ਦੂਜੇ ਦੀ ਕੁੱਟਮਾਰ ਕਰਦਿਆਂ ਦੁਕਾਨ ਦੀ ਭੰਨ-ਤੋੜ ਕਰ ਦਿੱਤੀ ਅਤੇ ਦੁਕਾਨ ਦੇ ਸਾਰੇ ਸ਼ੀਸ਼ੇ ਤੋੜ ਦਿੱਤੇ।

Rajpura shop Empty Case beating ,Rajpura-Patiala Protest ਰਾਜਪੁਰਾ ’ਚਦੁਕਾਨ ਖਾਲੀ ਕਰਵਾਉਣ ਨੂੰ ਲੈ ਕੇ ਹੋਈ ਖੂਨੀ ਝੜਪ , ਤੋੜੇ ਦੁਕਾਨ ਦੇ ਸ਼ੀਸ਼ੇ

ਮਿਲੀ ਜਾਣਕਾਰੀ ਅਨੁਸਾਰ ਇਹ ਖੂਨੀ ਝੜਪ ਦੁਕਾਨ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਹੋਈ ਹੈ। ਇਸ ਝੜਪ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ 'ਤੇ ਪੁੱਜੀ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Rajpura shop Empty Case beating ,Rajpura-Patiala Protest ਰਾਜਪੁਰਾ ’ਚਦੁਕਾਨ ਖਾਲੀ ਕਰਵਾਉਣ ਨੂੰ ਲੈ ਕੇ ਹੋਈ ਖੂਨੀ ਝੜਪ , ਤੋੜੇ ਦੁਕਾਨ ਦੇ ਸ਼ੀਸ਼ੇ

ਇਸ ਝੜਪ ਤੋਂ ਬਾਅਦ ਕਿਰਾਏਦਾਰਾਂ ਨੇ ਰਾਜਪੁਰਾ-ਪਟਿਆਲਾ ਰੋਡ ਜਾਮ ਕਰਦੇ ਹੋਏ ਧਰਨਾ ਲੱਗਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦਾ ਮਸਲਾ ਅਦਾਲਤ ’ਚ ਚੱਲ ਰਿਹਾ ਹੈ ਅਤੇ ਉਨ੍ਹਾਂ ਨੇ ਸਟੇਅ ਲਈ ਹੋਈ ਹੈ।

-PTCNews

Related Post