ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਟੱਕਰ , ਇੱਕ ਦੀ ਮੌਤ

By  Shanker Badra July 27th 2019 03:59 PM

ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਟੱਕਰ , ਇੱਕ ਦੀ ਮੌਤ :ਰਾਜਪੁਰਾ : ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਅੱਜ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਈ ਹੈ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੈ। [caption id="attachment_322996" align="aligncenter" width="300"] Rajpura-Sirhind bypass Road Accident , One Person Death ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਟੱਕਰ , ਇੱਕ ਦੀ ਮੌਤ[/caption] ਮਿਲੀ ਜਾਣਕਾਰੀ ਮੁਤਾਬਕ ਨਲਾਸ ਰੋਡ ਵਾਸੀ ਗੁਰਜੰਟ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਪਹੁੰਚਿਆ ਤਾਂ ਪੀ.ਆਰ.ਟੀ.ਸੀ. ਦੀ ਬੱਸ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਗੁਰਜੰਟ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। [caption id="attachment_322997" align="aligncenter" width="300"]Rajpura-Sirhind bypass Road Accident , One Person Death ਰਾਜਪੁਰਾ-ਸਰਹਿੰਦ ਬਾਈਪਾਸ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਟੱਕਰ , ਇੱਕ ਦੀ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦੇਸ਼ ਦੇ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ , ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ਉੱਥੇ ਹੀ ਇਸ ਹਾਦਸੇ 'ਚ ਇੱਕ ਔਰਤ ਜ਼ਖ਼ਮੀ ਹੋਈ ਹੈ, ਜਿਸ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਚੰਡੀਗੜ੍ਹ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ। -PTCNews

Related Post