ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ SIT

By  Shanker Badra August 1st 2019 10:52 AM

ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ SIT:ਰਾਜਪੁਰਾ : ਰਾਜਪੁਰਾ ਦੇ ਨਜ਼ਦੀਕ ਪਿੰਡ ਖੇੜੀ ਗੰਡਿਆਂ ਵਿਖੇ ਪਿਛਲੇ ਦਿਨੀਂ ਦੋ ਸਕੇ ਭਰਾ ਭੇਦਭਰੀ ਹਾਲਤ ‘ਚ ਗਾਇਬ ਹੋ ਗਏ ਸਨ , ਜਿਨ੍ਹਾਂ ਦੀ ਦਸਵੇਂ ਦਿਨ ਵੀ ਕੋਈ ਉੱਘ-ਸੁੱਘ ਨਹੀਂ ਨਿਕਲੀ। ਪੁਲਿਸ ਵੱਲੋਂ ਜਿੱਥੇ ਵੱਖ-ਵੱਖ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ, ਉੱਥੇ ਹੀ ਐਨਡੀਆਰਐਫ ਦੀ ਟੀਮ ਵੱਲੋਂ ਪਿੰਡ ਨੇੜਲੇ ਛੱਪੜ ਤੇ ਟੋਭਿਆਂ ‘ਚ ਵੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਪਿੰਡ ਦੇ ਅੰਦਰ ਤੇ ਆਸ-ਪਾਸ ਉੱਗੀਆਂ ਝਾੜੀਆਂ ‘ਚ ਵੀ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ।

Rajpura: Two brothers missing Case ,10 days After Punjab DGP created SIT
ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ SIT

ਜਿਸਨੂੰ ਦੇਖਦੇ ਹੋਏ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਆਈਪੀਐੱਸ ਅਧਿਕਾਰੀਆਂ 'ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਸਿੱਟ ) ਗਠਿਤ ਕਰ ਦਿੱਤੀ ਹੈ। ਇਸ ਦੌਰਾਨ ਸਿੱਟ ਦੀ ਅਗਵਾਈ ਪਟਿਆਲਾ ਦੇ ਆਈਜੀ ਅਮਰਦੀਪ ਸਿੰਘ ਰਾਏ ਕਰਨਗੇ। ਇਸ ਦੇ ਇਲਾਵਾ ਜਾਂਚ ਟੀਮ ਦੇ ਹੋਰਨਾਂ ਮੈਂਬਰਾਂ ਵਿੱਚ ਪਟਿਆਲਾ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ, AIG SSOC ਮੋਹਾਲੀ ਵਰਿੰਦਰਪਾਲ ਸਿੰਘ ਅਤੇ AIG Crime ਸਰਬਜੀਤ ਸਿੰਘ ਸ਼ਾਮਲ ਹਨ।

Rajpura: Two brothers missing Case ,10 days After Punjab DGP created SIT
ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ SIT

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਜਸਨਦੀਪ ਸਿੰਘ (10) ਅਤੇ ਹਸਨਦੀਪ ਸਿੰਘ (6) ਬੀਤੀ ਸ਼ਾਮ ਘਰੋਂ ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈਣ ਗਏ ਸਨ ਪਰ ਜਦੋਂ ਬੱਚੇ ਕਾਫ਼ੀ ਦੇਰ ਤੱਕ ਘਰ ਵਾਪਸ ਨਾ ਪਰਤੇ ਤਾਂ ਉਹ ਦੁਕਾਨ ‘ਤੇ ਗਏ। ਇਸ ਦੌਰਾਨ ਦੁਕਾਨਦਾਰ ਨੇ ਦੱਸਿਆ ਕਿ ਬੱਚੇ ਇੱਥੇ ਆਏ ਹੀ ਨਹੀਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੱਚਿਆਂ ਦੀ ਇੱਧਰ-ਉੱਧਰ ਭਾਲ ਕੀਤੀ ਪਰ ਅਜੇ ਤੱਕ ਬੱਚੇ ਨਹੀਂ ਮਿਲੇ। ਇਨ੍ਹਾਂ ਬੱਚਿਆਂ ਦੀ ਉਮਰ 12 ਸਾਲ ਤੇ 8 ਸਾਲ ਦੱਸੀ ਜਾ ਰਹੀ ਹੈ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ।

Rajpura: Two brothers missing Case ,10 days After Punjab DGP created SIT
ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ SIT

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਨਨਕਾਣਾ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਜ਼ੋਰਾਂ ‘ਤੇ , ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

ਜ਼ਿਕਰਯੋਗ ਹੈ ਕਿ ਬੀਤੀ 22 ਜੁਲਾਈ ਦੀ ਰਾਤ ਕਰੀਬ ਸਾਢੇ ਅੱਠ ਵਜੇ ਦੋਵੇਂ ਭਰਾ ਪਿੰਡ ਦੀ ਇੱਕ ਦੁਕਾਨ ਤੋਂ ਕੁਝ ਸਾਮਾਨ ਲੈਣ ਗਏ ਸਨ ਪਰ ਉਹ ਘਰ ਨਹੀਂ ਪਰਤੇ। ਪਰਿਵਾਰ ਨੇ ਉਸੇ ਰਾਤ ਪੁਲਿਸ ਨੂੰ ਬੱਚਿਆਂ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਪਰ ਪੁਲਿਸ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਦੋ ਦਿਨ ਰਾਜਪੁਰਾ -ਪਟਿਆਲਾ ਮੁੱਖ ਮਾਰਗ ‘ਤੇ ਧਰਨਾ ਵੀ ਦਿੱਤਾ ਸੀ।

-PTCNews

Related Post