Rajya Sabha Election : ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ

By  Shanker Badra October 13th 2020 03:22 PM

Rajya Sabha Election : ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ:ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। 11 ਸੀਟਾਂ 'ਚੋਂ 10 ਸੀਟਾਂ ਉਤਰ ਪ੍ਰਦੇਸ਼ 'ਚੋਂ ਤੇ ਇਕ ਸੀਟ ਉਤਰਾਖੰਡ ਤੋਂ ਹੈ।

Rajya Sabha Election 2020 : EC announces dates for elections to 11 Rajya Sabha seats Rajya Sabha Election : ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ

ਜਾਣਕਾਰੀ ਅਨੁਸਾਰ ਰਾਜ ਸਭਾ ਦੀਆਂਚੋਣਾਂ 9 ਨਵੰਬਰ ਨੂੰ ਕਰਵਾਈਆਂ ਜਾਣਗੀਆਂ ਤੇ ਇਸੇ ਦਿਨ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ 27 ਅਕਤੂਬਰ ਹੈ ਅਤੇ 2 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

Rajya Sabha Election 2020 : EC announces dates for elections to 11 Rajya Sabha seats Rajya Sabha Election : ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ

ਇਨ੍ਹਾਂ ਸੀਟਾਂ ਤੋਂ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਵਾਲਾ ਹੈ। 11 ਨਵੰਬਰ ਤੋਂ ਪਹਿਲਾਂ ਚੋਣਾਂ ਨੂੰ ਪੂਰਾ ਕੀਤਾ ਜਾਣਾ ਹੈ। ਚੋਣਾਂ ਦੇ ਨਤੀਜੇ ਵੋਟਿੰਗ ਵਾਲੇ ਦਿਨ ਸ਼ਾਮ ਨੂੰ ਐਲਾਨ ਦਿੱਤੇ ਜਾਣਗੇ।

Rajya Sabha Election 2020 : EC announces dates for elections to 11 Rajya Sabha seats Rajya Sabha Election : ਰਾਜ ਸਭਾ ਦੀਆਂ 11 ਸੀਟਾਂ ਲਈ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ

ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 20 ਅਕਤੂਬਰ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵੋਟਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

-PTCNews

Related Post