ਰਾਜ ਸਭਾ ਦੀ ਕਾਰਵਾਈ ਇੱਕ ਹਫ਼ਤਾ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋਂ ਕਿਉਂ

By  Shanker Badra September 23rd 2020 04:52 PM

ਰਾਜ ਸਭਾ ਦੀ ਕਾਰਵਾਈ ਇੱਕ ਹਫ਼ਤਾ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋਂ ਕਿਉਂ:ਨਵੀਂ ਦਿੱਲੀ : ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਹੀ ਰਾਜ ਸਭਾ ਦਾ ਮਾਨਸੂਨ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਅਤੇ ਸੰਸਦ ਮੈਂਬਰਾਂ ਦੀ ਸਿਹਤ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ। ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਵੀ. ਮੁਰਲੀਧਰਨ ਨੇ ਰਾਜ ਸਭਾ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ।

ਰਾਜ ਸਭਾ ਦੀ ਕਾਰਵਾਈ ਇੱਕ ਹਫ਼ਤਾ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋਂ ਕਿਉਂ

14 ਸਤੰਬਰ ਤੋਂ ਸ਼ੁਰੂ ਹੋਏ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਰਾਜ ਸਭਾ 'ਚ 25 ਬਿੱਲ ਪਾਸ ਕੀਤੇ ਗਏ ਅਤੇ 6 ਨਵੇਂ ਬਿੱਲ ਸਦਨ ਦੀ ਮੇਜ਼ ਉੱਤੇ ਰੱਖੇ ਗਏ। 22 ਸਤੰਬਰ ਨੂੰ ਅਪਰ ਸਦਨ ਰਾਜ ਸਭਾ ਨੇ 7 ਬਿੱਲ ਪਾਸ ਕੀਤੇ। ਇਨ੍ਹਾਂ ਬਿੱਲਾਂ ਵਿਚ ਤੇਲ ਬੀਜ, ਅਨਾਜ, ਦਾਲਾਂ, ਖਾਣਯੋਗ ਤੇਲ, ਆਲੂ ਅਤੇ ਪਿਆਜ਼ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਵਿਚੋਂ ਹਟਾਉਣ ਦਾ ਬਿੱਲ ਵੀ ਸ਼ਾਮਲ ਹੈ।

ਰਾਜ ਸਭਾ ਦੀ ਕਾਰਵਾਈ ਇੱਕ ਹਫ਼ਤਾ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋਂ ਕਿਉਂ

ਨਾਇਡੂ ਨੇ ਕਿਹਾ ਕਿ ਅਸੀਂ ਮਾਨਸੂਨ ਸੈਸ਼ਨ ਦੌਰਾਨ 18 ਮੀਟਿੰਗਾਂ ਕਰਨ ਦੀ ਯੋਜਨਾ ਬਣਾਈ ਸੀ ਪਰ ਅਸੀਂ ਸਿਰਫ 10 ਮੀਟਿੰਗਾਂ ਕਰ ਸਕੇ। ਇਸ ਨਾਲ ਸਦਨ ਦੀ ਕਾਰਵਾਈ 6 ਵੱਖ-ਵੱਖ ਥਾਵਾਂ ਤੋਂ ਹੋਈ। ਇਸ ਤੋਂ ਇਲਾਵਾ, ਪਹਿਲੀ ਵਾਰ ਸਦਨ ਦੀ ਕਾਰਵਾਈ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਜਾਰੀ ਰੱਖੀ ਗਈ ਸੀ।

ਰਾਜ ਸਭਾ ਦੀ ਕਾਰਵਾਈ ਇੱਕ ਹਫ਼ਤਾ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋਂ ਕਿਉਂ

ਜ਼ਿਕਰਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 14 ਸਤੰਬਰ ਤੋਂ 1 ਅਕਤੂਬਰ ਤੱਕ ਤਹਿ ਕੀਤਾ ਗਿਆ ਸੀ, ਪਰ ਸੈਸ਼ਨ ਦੀ ਕਾਰਵਾਈ ਨਿਰਧਾਰਤ ਸਮੇਂ ਤੋਂ ਇੱਕ ਹਫ਼ਤਾ ਪਹਿਲਾਂ ਹੀ ਮੁਲਤਵੀ ਕਰ ਦਿੱਤੀ ਗਈ ਸੀ, ਕਿਉਂਕਿ ਕੋਰੋਨਾ ਮਹਾਮਾਰੀ ਅਤੇ ਸੰਸਦ ਮੈਂਬਰਾਂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ।

-PTCNews

Related Post