ਰਾਕੇਸ਼ ਟਿਕੈਤ 'ਤੇ ਹਮਲਾ ਕਰਨ ਦੇ ਮਾਮਲੇ 'ਚ ABVP ਨੇਤਾ ਸਮੇਤ 14 ਲੋਕ ਗ੍ਰਿਫ਼ਤਾਰ

By  Shanker Badra April 3rd 2021 01:28 PM

ਨਵੀਂ ਦਿੱਲੀ : ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਏਬੀਵੀਪੀ ਨੇਤਾ ਸਣੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਲਾਂਘਾ 'ਤੇ ਹਮਲਾ ਕੀਤਾ ਗਿਆ ਸੀ। ਟਿਕੈਤ 'ਤੇ ਇਹ ਹਮਲਾ ਉਸ ਸਮੇਂ ਹੋਇਆ ,ਜਦੋਂ ਉਹ ਸਾਵਲੀ ਵਿੱਚ ਸਭਾ ਕਰਨ ਤੋਂ ਬਾਅਦ ਬਾਂਸੂਰ ਵਿੱਚ ਸਭਾ ਕਰਨ ਲਈ ਜਾ ਰਹੇ ਸਨ।

Rakesh Tikait attack case 14 accused arrested including ABVP leader in alwar rajasthan ਰਾਕੇਸ਼ ਟਿਕੈਤ 'ਤੇ ਹਮਲਾ ਕਰਨ ਦੇ ਮਾਮਲੇ 'ਚ ABVP ਨੇਤਾ ਸਮੇਤ 14 ਲੋਕ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਸਵਾਗਤ ਦੇ ਬਹਾਨੇ ਉਨ੍ਹਾਂ ਦੀ ਕਾਰ ਰੁਕਵਾਈ ਅਤੇ ਫਿਰ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਨ੍ਹਾਂ 'ਤੇ ਸਿਆਹੀ ਵੀ ਸੁੱਟੀ ਗਈ ਸੀ । ਇਸਦੇ ਨਾਲ ਹੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਵੀ ਤੋੜੇ ਗਏ ਸਨ। ਇਸ ਹਮਲੇ ਤੋਂ ਬਾਅਦ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਇਸਦੇ ਲਈ ਭਾਜਪਾ 'ਤੇ ਦੋਸ਼ ਲਗਾਇਆ ਸੀ। ਟਿਕੈਤ ਨੇ ਦੋਸ਼ ਲਾਇਆ ਸੀ ਕਿ ਭਾਜਪਾ ਦੇ ਗੁੰਡਿਆਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਹੈ ।

Rakesh Tikait attack case 14 accused arrested including ABVP leader in alwar rajasthan ਰਾਕੇਸ਼ ਟਿਕੈਤ 'ਤੇ ਹਮਲਾ ਕਰਨ ਦੇ ਮਾਮਲੇ 'ਚ ABVP ਨੇਤਾ ਸਮੇਤ 14 ਲੋਕ ਗ੍ਰਿਫ਼ਤਾਰ

ਐਫਆਈਆਰ ਅਨੁਸਾਰ ਰਾਕੇਸ਼ ਟਿਕੈਤ ਦੇ ਕਾਫਲੇ 'ਤੇ ਸ਼ੁੱਕਰਵਾਰ ਸ਼ਾਮ ਨੂੰ 33 ਵਿਅਕਤੀਆਂ ਨੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਪੁਲਿਸ ਵੱਲੋਂ ਇਨ੍ਹਾਂ 'ਤੇ ਧਾਰਾ 307, 398, 332, 53, 145, 46, 47,48,49,323,41,506 ਤੇ 427 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ABVP ਦੇ ਵਰਕਰ ਕੁਲਦੀਪ ਯਾਦਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Rakesh Tikait attack case 14 accused arrested including ABVP leader in alwar rajasthan ਰਾਕੇਸ਼ ਟਿਕੈਤ 'ਤੇ ਹਮਲਾ ਕਰਨ ਦੇ ਮਾਮਲੇ 'ਚ ABVP ਨੇਤਾ ਸਮੇਤ 14 ਲੋਕ ਗ੍ਰਿਫ਼ਤਾਰ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ , ' ਸਰਕਾਰ ਮੇਰੇ 'ਤੇ ਹਮਲੇ ਲਈ ਜ਼ਿੰਮੇਵਾਰ ਹੈ। ਉਸਨੇ ਇਸ ਹਮਲੇ ਨੂੰ ਯੋਜਨਾਬੱਧ ਵੀ ਦੱਸਿਆ ਹੈ। ਉਨ੍ਹਾਂ ਕਿਹਾ ਅਸੀਂ ਕੋਈ ਰਾਜਨੀਤਿਕ ਪਾਰਟੀ ਨਹੀਂ ਹਾਂ। ਸਾਡਾ ਵਿਰੋਧ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਹੈ, ਅਸੀਂ ਭਾਜਪਾ ਦਾ ਵਿਰੋਧ ਨਹੀਂ ਕਰ ਰਹੇ। ਉਨ੍ਹਾਂ ਦੇ ਲੋਕ ਇੱਥੇ ਆ ਕੇ ਗੱਲਾਂ ਕਰਦੇ ਹਨ। ਅੱਜ ਦਾ ਪ੍ਰੋਗਰਾਮ ਅਲੀਗੜ੍ਹ ਵਿੱਚ ਹੈ। ਕੱਲ੍ਹ ਅਸੀਂ ਦੋ ਦਿਨਾਂ ਲਈ ਗੁਜਰਾਤ ਜਾ ਰਹੇ ਹਾਂ।'

Rakesh Tikait attack case 14 accused arrested including ABVP leader in alwar rajasthan ਰਾਕੇਸ਼ ਟਿਕੈਤ 'ਤੇ ਹਮਲਾ ਕਰਨ ਦੇ ਮਾਮਲੇ 'ਚ ABVP ਨੇਤਾ ਸਮੇਤ 14 ਲੋਕ ਗ੍ਰਿਫ਼ਤਾਰ

ਉਧਰ ਭਾਜਪਾ ਨੇ ਇਸ ਮਾਮਲੇ ਤੋਂ ਆਪਣਾ ਪੱਲਾ ਝਾੜ ਦਿੱਤਾ। ਭਾਜਪਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਇਸ ਹਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਭਾਜਪਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਇਸ ਹਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਭਾਜਪਾ ਨੇ ਪੁਲਿਸ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਸਾਰੀ ਘਟਨਾ ਪੁਲਿਸ ਦੀ ਹਾਜ਼ਰੀ ਵਿੱਚ ਵਾਪਰੀ। ਇਸ ਦੇ ਉਲਟ ਬੀਜੇਪੀ ਨੇ ਖੁਦ ਪੁਲਿਸ 'ਤੇ ਸਵਾਲ ਖੜੇ ਕੀਤੇ ਹਨ।

-PTCNews

Related Post