ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ 9 ਤੇ 24 ਜੁਲਾਈ ਨੂੰ ਟਰੈਕਟਰ ਮਾਰਚ ਦਾ ਐਲਾਨ

By  Baljit Singh June 27th 2021 02:58 PM

ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਬਿੱਲਾਂ ਦੇ ਖਿਲਾਫ ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਭਖਾਉਣ ਬਾਰੇ ਕੁਝ ਐਲਾਨ ਕੀਤੇ ਹਨ। ਰਾਕੇਸ਼ ਟਿਕੈਤ ਨੇ ਅੰਦੋਲਨ ਤੇਜ਼ ਕਰਨ ਲਈ ਅਗਲੇ ਮਹੀਨੇ ਦਿੱਲੀ ਵਿਚ ਦੋ ਟਰੈਕਟਰ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ।

ਪੜੋ ਹੋਰ ਖਬਰਾਂ: ਮਨ ਕੀ ਬਾਤ ’ਚ PM ਮੋਦੀ ਨੇ ਕਿਹਾ-ਮੈਂ ਤੇ ਮੇਰੀ ਮਾਤਾ ਨੇ ਲਵਾ ਲਿਐ ਟੀਕਾ, ਤੁਸੀਂ ਵੀ ਲਵਾਓ

ਉਨ੍ਹਾਂ ਗਾਜ਼ੀਪੁਰ ਸਰਹੱਦ ’ਤੇ ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਦੱਸਿਆ ਕਿ 9 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ ਸਿੰਘੂ ਸਰਹੱਦ ਲਈ ਰਵਾਨਾ ਹੋਵੇਗਾ ਅਤੇ ਅਜਿਹੀ ਹੀ ਇਕ ਹੋਰ ਰੈਲੀ 24 ਜੁਲਾਈ ਨੂੰ ਬਿਜਨੌਰ ਤੋਂ ਸ਼ੁਰੂ ਹੋ ਕੇ ਮੇਰਠ ਦੇ ਰਸਤੇ ਗਾਜ਼ੀਪੁਰ ਵੱਲ ਆਵੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਚਾਰ ਲੱਖ ਟਰੈਕਟਰ ਤੇ 25 ਲੱਖ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ।

ਪੜੋ ਹੋਰ ਖਬਰਾਂ: ਟਿਕਰੀ ਬਾਰਡਰ ਉੱਤੇ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ

ਉਨ੍ਹਾਂ ਕਿਹਾ ਕਿ ਜੇ ਕੇਂਦਰ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਹੁੰਦੀ ਹੈ, ਤਾਂ ਮਾਰਚ ਅੱਗੇ ਨਹੀਂ ਵਧਾਇਆ ਜਾਵੇਗਾ।ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਤਾਜ਼ਾ ਬਿਆਨ ਨੂੰ ਭੜਕਾਊ ਅਤੇ ਆਪਾ ਵਿਰੋਧੀ ਕਰਾਰ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਤੋਮਰ ਇਤਰਾਜ਼ਾਂ ਨੂੰ ਮੁੜ ਸਾਂਝਾ ਕਰਨ ਲਈ ਕਹਿ ਰਹੇ ਹਨ, ਜਦੋਂ ਕਿ ਕਿਸਾਨ ਆਗੂ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਾਨੂੰਨਾਂ ’ਚ ਸੋਧ ਨਹੀਂ ਸਗੋਂ ਉਨ੍ਹਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕਰਦੇ ਹਨ।

ਪੜੋ ਹੋਰ ਖਬਰਾਂ: ਕਾਂਗਰਸ ਨੂੰ ਝਟਕਾ, ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਅਸ਼ਵਨੀ ਸੇਖੜੀ

-PTC News

Related Post