ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra November 27th 2021 09:43 PM

ਅੰਮ੍ਰਿਤਸਰ : ਕਿਸਾਨ ਆਗੂ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਖੇਤੀ ਬਿੱਲ ਰੱਦ ਹੋਣ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ।

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ

ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲਾ ਕਾਨੂੰਨ ਲਾਗੂ ਨਹੀਂ ਕਰਦੀ ,ਓਦੋਂ ਤੱਕ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਵਾਪਸ ਨਹੀਂ ਹੋਵੇਗਾ। ਮੋਰਚੇ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਬਣਾਉਣ ਲਈ ਜਗ੍ਹਾ ਮੁਹੱਈਆ ਕਰਵਾਏ।

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ

ਟਿਕੈਤ ਨੇ ਕਿਹਾ ਕਿ ਮੋਰਚੇ ਵੱਲੋਂ 29 ਨਵੰਬਰ ਨੂੰ ਹੋਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਬਾਕੀ ਅੰਦੋਲਨ ਪਹਿਲਾਂ ਵਾਂਗ ਹੀ ਜਾਰੀ ਰਹੇਗਾ। ਟਿਕੈਤ ਅੱਜ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਕੀਤੇ ਐਲਾਨ 'ਤੇ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਉਹ ਕਿਸਾਨਾਂ ਦੀ ਤਰਫੋਂ ਸੰਯੁਕਤ ਕਿਸਾਨ ਮੋਰਚੇ ਨੂੰ ਜਿੱਤ ਦਿਵਾਉਣ ਵਿੱਚ ਪਾਏ ਯੋਗਦਾਨ ਲਈ ਵਰਕਰਾਂ ਦਾ ਧੰਨਵਾਦ ਕਰਨ ਲਈ ਪੰਜਾਬ ਆਏ ਹਨ।

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ

ਟਿਕੈਤ ਨੇ ਕਿਹਾ ਕਿ 4 ਦਸੰਬਰ ਨੂੰ ਦਿੱਲੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ਵਿੱਚ ਭਵਿੱਖੀ ਅੰਦੋਲਨ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ ਅਜਿਹਾ ਗਰੋਹ ਕੰਮ ਕਰ ਰਿਹਾ ਹੈ, ਜੋ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਕੇ ਦੇਸ਼ ਵਿੱਚ ਪੈਦਾ ਹੋਣ ਵਾਲੇ ਅਨਾਜ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ।

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਐਮਐਸਪੀ ਦੀ ਗਾਰੰਟੀ ਕਾਨੂੰਨ ਬਣਾਉਣ ਵਾਲੀ ਕਮੇਟੀ ਵਿੱਚ ਸ਼ਾਮਲ ਸੀ। ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਹ ਇਸ ਕਾਨੂੰਨ ਨੂੰ ਲਾਗੂ ਕਰਨ ਦੀ ਮੰਗ ਕਰਦੇ ਰਹੇ ਸਨ ਪਰ ਅੱਜ ਉਹ ਇਸ ਕਾਨੂੰਨ ਨੂੰ ਲਾਗੂ ਕਰਨ ਤੋਂ ਭੱਜ ਰਹੇ ਹਨ। ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ ਪਰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ, ਲਖੀਮਪੁਰ ਦੀ ਘਟਨਾ, ਕਿਸਾਨਾਂ ਨੂੰ ਪ੍ਰਦੂਸ਼ਣ ਐਕਟ ਤੋਂ ਬਾਹਰ ਰੱਖਣ, ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਬਾਰੇ ਕੋਈ ਜਵਾਬ ਨਹੀਂ ਦਿੱਤਾ।

ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਸ੍ਰੀ

ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 700 ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਮੋਰਚੇ ਨਾਲ ਬੈਠ ਕੇ ਗੱਲ ਕਰਨ ਲਈ ਤਿਆਰ ਨਹੀਂ ਹਨ। ਇਸ ਤੋਂ ਬਾਅਦ ਡੇਅਰੀ ਮਾਮਲਿਆਂ, ਬੀਜ ਐਕਟ, ਕੀਟਨਾਸ਼ਕ ਮਾਮਲਿਆਂ ਆਦਿ ਬਾਰੇ ਵੀ ਕਮੇਟੀ ਬਣਾਈ ਜਾਵੇਗੀ ,ਜੋ ਕੇਂਦਰ ਸਰਕਾਰ ਨਾਲ ਗੱਲਬਾਤ ਕਰੇਗੀ। ਜਦੋਂ ਤੱਕ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ ,ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਸਰਕਾਰ ਕਿਸਾਨਾਂ ਨੂੰ ਲਾਭ ਨਹੀਂ ਦੇਣਾ ਚਾਹੁੰਦੀ, ਇਸ ਲਈ ਐਮਐਸਪੀ ਗਾਰੰਟੀ ਕਾਨੂੰਨ ਤੋਂ ਭੱਜ ਰਹੀ ਹੈ।

-PTCNews

Related Post