ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਹੈ ਗ਼ਲਤ : ਰਾਕੇਸ਼ ਟਿਕੈਤ
Riya Bawa
November 16th 2021 05:56 PM --
Updated:
November 16th 2021 06:04 PM
Delhi Air Pollution: ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਲਗਾਤਾਰ ਜ਼ਿੰਮੇਵਾਰ ਠਹਿਰਾਉਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਪਰਾਲੀ ਸਾੜਨ ਤੋਂ ਵੱਧ ਸਿਆਸੀ ਪਾਰਟੀਆਂ ਨੂੰ ਹਵਾ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਖਲਨਾਇਕ ਬਣਾਉਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਕਿਹਾ ਹੈ ਕਿ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ ਕਿਉਂਕਿ ਪਰਾਲੀ ਨਾਲ ਸਿਰਫ 10 ਫੀਸਦੀ ਪ੍ਰਦੂਸ਼ਣ ਹੁੰਦਾ ਹੈ, ਉਹ ਵੀ ਡੇਢ ਮਹੀਨੇ ਲਈ ਹੁੰਦਾ ਹੈ।