ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By  Shanker Badra August 13th 2020 03:00 PM

ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।  ਉਨ੍ਹਾਂ ਨੂੰ ਸਾਹ ਲੈਣ 'ਚ ਦਿੱਕਤ ਮਹਿਸੂਸ ਹੋਈ ਸੀ। ਇਸ ਤੋਂ ਬਾਅਦ ਜਾਂਚ 'ਚ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਮਹੰਤ ਨ੍ਰਿਤਿਆ ਗੋਪਾਲ ਦਾਸ ਕ੍ਰਿਸ਼ਨ ਜਨਮ ਅਸ਼ਟਮੀ ਸਮਾਰੋਹ ਲਈ ਜਨਮ ਸਥਾਨ ਮਥੁਰਾ 'ਚ ਮੌਜੂਦ ਸਨ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਤੇ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਲੱਗੀ। ਇਸ ਤੋਂ ਬਾਅਦ ਉਥੇ ਐਂਬੂਲੈਂਸ ਪਹੁੰਚੀ। ਕੋਰੋਨਾ ਦੇ ਲੱਛਣ ਨਜ਼ਰ ਆਉਣ ਤੋਂ ਬਾਅਦ ਉਨ੍ਹਾਂ ਦਾ ਟੈਸਟ ਕੀਤਾ ਗਿਆ ਤੇ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਇਸ ਦੌਰਾਨ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਮਹੰਤ ਨ੍ਰਿਤਿਆ ਗੋਪਾਲ ਦਾਸ ਦਾ ਹਾਲਚਾਲ ਪੁੱਛਿਆ ਹੈ। ਮੁੱਖ ਮੰਤਰੀ ਨੇ ਮਥੁਰਾ ਦੇ ਕੁਲੈਕਟਰ ਤੇ ਮੇਦਾਂਤਾ ਦੇ ਡਾ. ਤ੍ਰਿਹਾਨ ਨਾਲ ਫ਼ੋਨ 'ਤੇ ਗੱਲਬਾਤ  ਕਰ ਕੇ ਉਨ੍ਹਾਂ ਦਾ ਪੂਰਾ ਧਿਆਨ ਰੱਖਣ ਨੂੰ ਕਿਹਾ ਹੈ।

ਰਾਮ ਮੰਦਰ ਟਰੱਸਟ ਦੇ ਮੁਖੀ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਦੱਸ ਦੇਈਏ ਕਿ ਮਹੰਤ ਨ੍ਰਿਤਿਆ ਗੋਪਾਲ ਦਾਸ 5 ਅਗਸਤ ਨੂੰ ਅਯੁੱਧਿਆ 'ਚ ਰਾਮ ਮੰਦਰ ਭੂਮੀ ਭੂਜਣ ਸਮਾਰੋਹ 'ਚ ਸ਼ਾਮਿਲ ਹੋਏ ਸਨ। ਉਹ ਪ੍ਰਧਾਨ ਮੰਤਰੀ ਨਾਲ ਇਸ ਸਮਾਰੋਹ 'ਚ ਮੰਚ 'ਤੇ ਮੌਜੂਦ ਸਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ, ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਤੇ ਆਰਐੱਸਐੱਸ ਮੁਖੀ ਮੋਹਨ ਭਾਗਵਤ ਵੀ ਮੰਚ 'ਤੇ ਮੌਜੂਦ ਸਨ।

-PTCNews

Related Post