ਰਾਮ ਰਹੀਮ ਖਿਲਾਫ਼ ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਵੱਡਾ ਫ਼ੈਸਲਾ

By  Shanker Badra January 11th 2019 08:56 AM -- Updated: January 11th 2019 09:05 AM

ਰਾਮ ਰਹੀਮ ਖਿਲਾਫ਼ ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਵੱਡਾ ਫ਼ੈਸਲਾ:ਸਿਰਸਾ : ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਦੇ ਬਲਾਤਕਾਰ ਕਰਨ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਨਜ਼ਰਾਂ ਪੱਤਰਕਾਰ ਛਤਰਪਤੀ ਅਤੇ ਰਣਜੀਤ ਹੱਤਿਆਕਾਂਡ ਦੇ ਫੈਸਲੇ ‘ਤੇ ਟਿਕੀਆਂ ਹਨ।

Ram Rahim against journalist murder case Panchkula CBI today decision ਰਾਮ ਰਹੀਮ ਖਿਲਾਫ਼ ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਵੱਡਾ ਫ਼ੈਸਲਾ

ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਪੰਚਕੂਲਾ ਸਥਿਤ ਸੀਬੀਆਈ ਅੱਜ ਫ਼ੈਸਲਾ ਸੁਣਾਏਗੀ ਭਾਵੇਂ ਰਾਮ ਰਹੀਮ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਪੇਸ਼ੀ ਹੋਵੇਗੀ ਪਰ ਫਿਰ ਵੀ ਪੰਜਾਬ ਅਤੇ ਹਰਿਆਣਾ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

Ram Rahim against journalist murder case Panchkula CBI today decision
ਰਾਮ ਰਹੀਮ ਖਿਲਾਫ਼ ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਵੱਡਾ ਫ਼ੈਸਲਾ

ਇਸ ਦੇ ਮੱਦੇਨਜ਼ਰ ਡੇਰਾ ਸਿਰਸਾ ਹੈੱਡਕੁਆਰਟਰ ਦੇ ਆਲੇ ਦੁਆਲੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।ਜੋ ਵੀ ਵਿਅਕਤੀ ਡੇਰੇ ਦੇ ਅੰਦਰ ਜਾਂ ਬਾਹਰ ਜਾ ਰਿਹਾ ਹੈ, ਉਸ ਦੇ ਉਪਰ ਨਜ਼ਰ ਰੱਖੀ ਜਾ ਰਹੀ ਹੈ।ਦੱਸ ਦੇਈਏ ਕਿ ਦੋਹਾਂ ਸੂਬਿਆਂ ਵਿੱਚ ਪੁਲਿਸ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ।ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ ਦੋਹੇਂ ਸ਼ਹਿਰ ਸੰਵੇਦਨਸ਼ੀਲ ਹਨ।ਸਿਰਸਾ ਵਿੱਚ ਧਾਰਾ 144 ਲਗਾਈ ਗਈ ਹੈ।ਇੱਥੇ ਪੁਲਿਸ ਨੇ ਫਲੈਗ ਮਾਰਚ ਵੀ ਕੱਢਿਆ ਅਤੇ ਡੇਰੇ ਨੂੰ ਜਾਣ ਵਾਲੇ ਸਾਰੇ ਰਸਤਿਆਂ 'ਤੇ ਨਾਕੇਬੰਦੀ ਕੀਤੀ ਗਈ ਹੈ।

Ram Rahim against journalist murder case Panchkula CBI today decision
ਰਾਮ ਰਹੀਮ ਖਿਲਾਫ਼ ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਵੱਡਾ ਫ਼ੈਸਲਾ

ਸਿਰਸਾ ਵਿੱਚ ਹਰਿਆਣਾ ਪੁਲਿਸ ਦੀਆਂ 12 ਕੰਪਨੀਆਂ ਸੱਦੀਆਂ ਗਈਆਂ ਹਨ।ਉਧਰ ਪੰਜਾਬ ਦੇ ਬਠਿੰਡਾ ਵਿੱਚ ਪੈਂਦਾ ਸਲਾਬਤਪੁਰਾ ਵੀ ਸੰਵੇਦਨਸ਼ੀਲ ਹੈ।ਬਠਿੰਡਾ ਵਿੱਚ ਪੰਜਾਬ ਪੁਲਿਸ ਦੀਆਂ 15 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ।ਸਾਲ 2017 ਵਿੱਚ ਜਦੋਂ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਕੇਸ ਵਿੱਚ ਸਜ਼ਾ ਸੁਣਾਈ ਤਾਂ ਕਾਫ਼ੀ ਹਿੰਸਾ ਭੜਕ ਗਈ ਸੀ।ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਜਾ ਰਹੀ ਹੈ।

Ram Rahim against journalist murder case Panchkula CBI today decision
ਰਾਮ ਰਹੀਮ ਖਿਲਾਫ਼ ਪੱਤਰਕਾਰ ਛੱਤਰਪਤੀ ਕਤਲ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਵੱਡਾ ਫ਼ੈਸਲਾ

ਜ਼ਿਕਰਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਉਪਰ ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿਚ ਪੰਚਕੂਲਾ ਸਥਿਤ ਸੀਬੀਆਈ ਕੋਰਟ ਨੇ ਅੱਜ ਫੈਸਲਾ ਸੁਣਾਉਣਾ ਹੈ।ਇਸ ਮਾਮਲੇ ਦੀਆਂ ਅੰਤਿਮ ਦਲੀਲਾਂ 'ਤੇ ਪਿਛਲੇ ਬੁੱਧਵਾਰ ਨੂੰ ਬਹਿਸ ਖਤਮ ਹੋ ਗਈ ਸੀ।ਇਹ ਫ਼ੈਸਲਾ ਵੀ ਰਾਮ ਰਹੀਮ ਨੂੰ ਰੇਪ ਕੇਸ ਵਿਚ ਸਜ਼ਾ ਸੁਣਾਉਣ ਵਾਲੇ ਜੱਜ ਜਗਦੀਪ ਸਿੰਘ ਵੱਲੋਂ ਸੁਣਾਇਆ ਜਾਵੇਗਾ।

-PTCNews

Related Post