ਹੁਣ ਇਸ ਤਰ੍ਹਾਂ ਹੋਵੇਗੀ ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ, ਪੜ੍ਹੋ ਖ਼ਬਰ

By  Jashan A January 8th 2019 04:33 PM -- Updated: January 8th 2019 06:48 PM

ਹੁਣ ਇਸ ਤਰ੍ਹਾਂ ਹੋਵੇਗੀ ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ, ਪੜ੍ਹੋ ਖ਼ਬਰ,ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਦੇ ਬਲਾਤਕਾਰ ਕਰਨ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਨਜ਼ਰਾਂ ਪੱਤਰਕਾਰ ਛਤਰਪਤੀ ਅਤੇ ਰਣਜੀਤ ਹੱਤਿਆਕਾਂਡ ਦੇ ਫੈਸਲੇ ‘ਤੇ ਟਿਕੀਆਂ ਹਨ।ਇਸ ਮਾਮਲੇ ‘ਚ 11 ਜਨਵਰੀ ਨੂੰ ਪੰਚਕੂਲਾ ਸਥਿਤ ਸੀਬੀਆਈ ਫ਼ੈਸਲਾ ਸੁਣਾਏਗੀ।

Ram Chander Chattarpati Muder case : Gurmeet Ram Rahim to appear in court via video conferencing ਹੁਣ ਇਸ ਤਰ੍ਹਾਂ ਹੋਵੇਗੀ ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ, ਪੜ੍ਹੋ ਖ਼ਬਰ

ਅੱਜ ਸੀਬੀਆਈ ਸਪੈਸਲ ਕੋਰਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ਕਿ ਰਾਮ ਰਹੀਮ ਦੀ ਪੇਸ਼ੀ 11 ਜਨਵਰੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ 11 ਜਨਵਰੀ ਨੂੰ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

Ram Chander Chattarpati Muder case : Gurmeet Ram Rahim to appear in court via video conferencing ਹੁਣ ਇਸ ਤਰ੍ਹਾਂ ਹੋਵੇਗੀ ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ, ਪੜ੍ਹੋ ਖ਼ਬਰ

ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸੀ. ਬੀ. ਆਈ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ ਕਿ 11 ਜਨਵਰੀ ਨੂੰ ਗੁਰਮੀਤ ਰਾਮ ਰਹੀਮ ਨੂੰ ਸਿੱਧੇ ਰੂਪ ਨਾਲ ਅਦਾਲਤ 'ਚ ਪੇਸ਼ ਕਰਕ ਦੇ ਬਜਾਏ ਵੀਡੀਓ ਕਾਨਫ੍ਰੰਸਿੰਗ (ਵੀ. ਸੀ.) ਰਾਹੀਂ ਪੇਸ਼ ਕੀਤਾ ਜਾਵੇ।

-PTC News

Related Post