ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਹੋਈ ਉਮਰ ਕੈਦ ਦੀ ਸਜ਼ਾ

By  Shanker Badra January 17th 2019 06:25 PM -- Updated: January 17th 2019 06:41 PM

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਹੋਈ ਉਮਰ ਕੈਦ ਦੀ ਸਜ਼ਾ:ਪੰਚਕੂਲਾ : ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ 'ਚ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਇਸ ਦੇ ਨਾਲ ਹੀ ਅਦਾਲਤ ਨੇ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।ਇਸ ਮਾਮਲੇ ਵਿੱਚ 11 ਜਨਵਰੀ 2019 ਨੂੰ ਸੀ.ਬੀ.ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਸਮੇਤ 4 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ ਅਤੇ 17 ਜਨਵਰੀ ਨੂੰ ਸਜ਼ਾ ਸਣਾਉਣ ਦਾ ਫ਼ੈਸਲਾ ਕੀਤਾ ਸੀ।ਦੱਸਣਯੋਗ ਹੈ ਕਿ ਅਦਾਲਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਂਸਿੰਗ ਰਾਹੀਂ ਸਜ਼ਾ ਸੁਣਾਈ ਗਈ ਹੈ।

Ram Rahim journalist Chhatrapati murder case Life term Sentence ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਹੋਈ ਉਮਰ ਕੈਦ ਦੀ ਸਜ਼ਾ

ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਾਲੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ ਸੀ।ਜਿਥੇ ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਸਮੇਤ 4 ਜਾਣਿਆ ਨੂੰ ਪੱਤਰਕਾਰ ਛੱਤਰਪਤੀ ਹੱਤਿਆਕਾਂਡ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਇਸ ਦੇ ਨਾਲ ਹੀ ਇਸ ਹੱਤਿਆ ਕਾਂਡ ਨਾਲ ਜੁੜੇ ਬਾਕੀ ਦੋਸ਼ੀ ਕਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।ਇਹ ਸਜ਼ਾ ਵੀ ਰਾਮ ਰਹੀਮ ਨੂੰ ਰੇਪ ਕੇਸ ਵਿਚ ਸਜ਼ਾ ਸੁਣਾਉਣ ਵਾਲੇ ਜੱਜ ਜਗਦੀਪ ਸਿੰਘ ਵੱਲੋਂ ਸੁਣਾਈ ਗਈ ਹੈ।

Ram Rahim journalist Chhatrapati murder case Life term Sentence ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਹੋਈ ਉਮਰ ਕੈਦ ਦੀ ਸਜ਼ਾ

ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਆਪਣਾ ਪੱਖ ਰੱਖਿਆ ਗਿਆ ਸੀ।ਉਨ੍ਹਾਂ ਦਾ ਕਹਿਣਾ ਸੀ ਕਿ ਰਾਮ ਰਹੀਮ ਸਮਾਜ ਸੇਵਾ 'ਚ ਸਰਗਰਮ ਰਹੇ ਹਨ।ਉਨ੍ਹਾਂ ਨੇ ਜੱਜ ਨੂੰ ਕਿਹਾ ਕਿ ਰਾਮ ਰਹੀਮ ਨੇ ਲੱਖਾਂ ਬੱਚਿਆ ਦੀ ਪੜ੍ਹਾਉਣ ਦੀ ਜ਼ਿੰਮੇਵਾਰੀ ਲਈ ਅਤੇ ਲੱਖਾਂ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ।ਇਹੀ ਨਹੀਂ ਸਗੋਂ ਉਨ੍ਹਾਂ ਨੇ ਲੱਖਾਂ ਸੈਨਿਕਾਂ ਦੀ ਮਦਦ ਲਈ ਖ਼ੂਨਦਾਨ ਕੈਂਪ ਵੀ ਲਗਾਏ।ਰਾਮ ਰਹੀਮ ਦੇ ਵਕੀਲ ਨੇ ਉਨ੍ਹਾਂ ਦਾ ਜੱਜ ਸਾਹਮਣੇ ਪੱਖ ਰੱਖਦਿਆਂ ਰਹਿਮ ਦੀ ਅਪੀਲ ਕੀਤੀ ਸੀ।ਉੱਥੇ ਹੀ ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਸੀ।ਇਸ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਬੇਟੀ ਨੇ ਕਿਹਾ ਕਿ ਹੁਣ ਪਿਤਾ ਨੂੰ ਇਨਸਾਫ਼ ਮਿਲ ਰਿਹਾ ਹੈ।ਉਸ ਨੇ ਕਿਹਾ ਕਿ ਇਸ ਬਲਾਤਕਾਰੀ ,ਕਾਤਲ ਅਤੇ ਆਰੋਪੀ ਨੂੰ ਫਾਂਸੀ ਹੋਣੀ ਚਾਹੀਦੀ ਹੈ।

Ram Rahim journalist Chhatrapati murder case Life term Sentence ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਹੋਈ ਉਮਰ ਕੈਦ ਦੀ ਸਜ਼ਾ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਜ਼ਾ ਦਾ ਐਲਾਨ ਕਰਨ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਕਿਉਂਕਿ ਸਾਲ 2017 ਵਿੱਚ ਜਦੋਂ ਪੰਚਕੁਲਾ ਦੀ ਸੀਬੀਆਈ ਕੋਰਟ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸੋਸ਼ਣ ਕੇਸ ਵਿੱਚ ਸਜ਼ਾ ਸੁਣਾਈ ਤਾਂ ਕਾਫ਼ੀ ਹਿੰਸਾ ਭੜਕ ਗਈ ਸੀ।ਇਸ ਵਾਰ ਅਜਿਹੇ ਹਾਲਾਤ ਨਾ ਬਣਨ , ਇਸ ਲਈ ਸਾਵਧਾਨੀ ਵਰਤੀ ਗਈ ਸੀ।ਇਸ ਦੇ ਲਈ ਡੇਰਾ ਸਿਰਸਾ ਹੈੱਡਕੁਆਰਟਰ ਦੇ ਆਲੇ ਦੁਆਲੇ ਅਤੇ ਪੰਜਾਬ -ਹਰਿਆਣਾ 'ਚ ਕਈ ਥਾਵਾਂ 'ਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਰਾਮ ਰਹੀਮ ਨੂੰ ਸਜ਼ਾ ਦਾ ਐਲਾਨ ਹੋਣ ਕਾਰਨ ਦੋਹੇਂ ਸ਼ਹਿਰ ਸੰਵੇਦਨਸ਼ੀਲ ਸਨ ,ਇਸ ਕਰਕੇ ਇਸ ਲਈ ਸਿਰਸਾ ਅਤੇ ਪੰਚਕੁਲਾ ਵਿੱਚ ਧਾਰਾ 144 ਲਗਾਈ ਗਈ ਸੀ।

Ram Rahim journalist Chhatrapati murder case Life term Sentence ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ 'ਚ ਹੋਈ ਉਮਰ ਕੈਦ ਦੀ ਸਜ਼ਾ

ਜ਼ਿਕਰਯੋਗ ਹੈ ਕਿ 2002 ਵਿੱਚ ਡੇਰੇ ਦੇ ਕਾਰਕੁਨਾਂ ਵੱਲੋਂ ‘ਸੱਚ’ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛੱਤਰਪਤੀ ਦਾ ਉਸ ਦੇ ਘਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।ਇਸ ਤੋਂ ਪਹਿਲਾਂ ਵੀ 2017 ਵਿੱਚ ਪੰਚਕੁਲਾ ਦੀ ਸੀਬੀਆਈ ਕੋਰਟ ਦੇ ਇਸ ਜੱਜ ਨੇ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਸਰੀਰਕ ਸੋਸ਼ਣ ਕੇਸ ਵਿੱਚ 20 ਸਾਲ ਦੀ ਸਜ਼ਾ ਸੁਣਾਈ ਸੀ ,ਜਿਸ ਕਰਕੇ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

-PTCNews

Related Post