ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

By  Shanker Badra October 18th 2021 09:16 AM

ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀਆਂ ਮੁਸ਼ਕਲਾਂ ਸੋਮਵਾਰ ਨੂੰ ਹੋਰ ਵਧਣ ਜਾ ਰਹੀਆਂ ਹਨ। ਦਰਅਸਲ, ਅੱਜ 19 ਸਾਲਾਂ ਬਾਅਦ ਰਣਜੀਤ ਸਿੰਘ ਕਤਲ ਕੇਸ ਦਾ ਫੈਸਲਾ ਆਉਣਾ ਹੈ। ਇਸ ਮਾਮਲੇ ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ। ਗੁਰਮੀਤ ਰਾਮ ਰਹੀਮ ਨੂੰ ਪਹਿਲਾਂ ਹੀ ਰਣਜੀਤ ਸਿੰਘ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ ਪਰ ਉਸ ਸਮੇਂ ਅਦਾਲਤ ਨੇ ਉਸਦੀ ਸਜ਼ਾ ਦਾ ਐਲਾਨ ਨਹੀਂ ਕੀਤਾ ਸੀ।

ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਇਸ ਦੌਰਾਨ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਵੇਗਾ ਜਦਕਿ ਦੋਸ਼ੀ ਕ੍ਰਿਸ਼ਨ ਲਾਲ, ਅਵਤਾਰ, ਜਸਬੀਰ ਅਤੇ ਸਬਦਿਲ ਪ੍ਰਤੱਖ ਰੂਪ ਵਿਚ ਕੋਰਟ ਵਿਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਡੀਸੀਪੀ ਨੇ ਸ਼ਹਿਰ ਵਿੱਚ ਧਾਰਾ -144 ਲਾਗੂ ਕਰ ਦਿੱਤੀ ਹੈ। ਆਈਟੀਬੀਪੀ ਦੀਆਂ ਚਾਰ ਟੁਕੜੀਆਂ ਸੀਬੀਆਈ ਕੋਰਟ ਕੰਪਲੈਕਸ ਅਤੇ ਚਾਰੋਂ ਪ੍ਰਵੇਸ਼ ਦੁਆਰ 'ਤੇ ਤਾਇਨਾਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੁਲਿਸ ਵੱਲੋਂ ਹਰ ਜਗ੍ਹਾ ਨਿਗਰਾਨੀ ਕੀਤੀ ਜਾ ਰਹੀ ਹੈ।

ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਰਣਜੀਤ ਸਿੰਘ ਕਤਲ ਕੇਸ ਵਿੱਚ 8 ਅਕਤੂਬਰ ਨੂੰ ਡੇਰਾਮੁਖੀ ਗੁਰਮੀਤ ਰਾਮ ਰਹੀਮ ਸਿੰਘ ਅਤੇ ਕ੍ਰਿਸ਼ਨਾ ਕੁਮਾਰ ਨੂੰ ਅਦਾਲਤ ਨੇ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਿਕ ਸਾਜ਼ਿਸ਼) ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਕ੍ਰਿਸ਼ਨ ਲਾਲ, ਅਵਤਾਰ, ਜਸਬੀਰ ਅਤੇ ਸਬਦਿਲ ਨੂੰ ਅਦਾਲਤ ਨੇ ਆਈਪੀਸੀ ਦੀ ਧਾਰਾ 302 (ਕਤਲ), 120-ਬੀ (ਅਪਰਾਧਕ ਸਾਜ਼ਿਸ਼) ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਹੈ।

ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਰਣਜੀਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦੋਂ ਕਿ ਬਾਕੀ ਚਾਰ ਦੋਸ਼ੀਆਂ ਕ੍ਰਿਸ਼ਨ ਲਾਲ, ਅਵਤਾਰ, ਜਸਬੀਰ ਅਤੇ ਸਬਦਿਲ ਨੂੰ ਸਖਤ ਸੁਰੱਖਿਆ ਹੇਠ ਸਿੱਧਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਇਸ ਮਾਮਲੇ ਵਿੱਚ ਅਦਾਲਤ ਨੇ 12 ਅਕਤੂਬਰ ਨੂੰ ਹੀ ਸਜ਼ਾ ਸੁਣਾਉਣੀ ਸੀ ਪਰ ਦੋਸ਼ੀ ਰਾਮ ਰਹੀਮ ਸਿੰਘ ਵੱਲੋਂ 8 ਪੰਨਿਆਂ ਦੀ ਅਰਜ਼ੀ ਲਿਖ ਕੇ ਸਜ਼ਾ ਵਿੱਚ ਰਹਿਮ ਦੀ ਅਪੀਲ ਕੀਤੀ ਗਈ। ਉਸਨੇ ਅਰਜ਼ੀ ਵਿੱਚ ਆਪਣੀਆਂ ਬਿਮਾਰੀਆਂ ਅਤੇ ਸਮਾਜਕ ਕਾਰਜਾਂ ਦਾ ਹਵਾਲਾ ਦਿੱਤਾ ਸੀ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫੈਸਲਾ 18 ਅਕਤੂਬਰ ਤੱਕ ਸੁਰੱਖਿਅਤ ਰੱਖ ਲਿਆ ਸੀ।

ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਦੱਸ ਦਈਏ ਕਿ ਰਣਜੀਤ ਸਿੰਘ ਦੀ ਸਾਲ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਵੇਲੇ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਦੋ ਸਾਲ ਪਹਿਲਾਂ ਡੇਰਾ ਮੁਖੀ ਨੂੰ ਇੱਕ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ।

-PTCNews

Related Post