ਰਣਜੀਤ ਕਤਲ ਮਾਮਲੇ 'ਚ ਰਾਮ ਰਹੀਮ ਦੀ ਮੁੜ ਵਧੀ ਮੁਸੀਬਤ, ਇਸ ਦਿਨ ਆਵੇਗਾ ਫ਼ੈਸਲਾ

By  Riya Bawa August 18th 2021 06:18 PM -- Updated: August 18th 2021 06:28 PM

ਪੰਚਕੂਲਾ- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁੜ ਤੋਂ ਮੁਸੀਬਤਾਂ ਵਧ ਸਕਦੀਆਂ ਹਨ। ਰਣਜੀਤ ਕਤਲ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ ਜਿਸ ਤਹਿਤ ਸੀ.ਬੀ.ਆਈ. ਕੋਰਟ ਹੁਣ 26 ਅਗਸਤ ਨੂੰ ਇਸ ਮਾਮਲੇ 'ਚ ਫ਼ੈਸਲਾ ਸੁਣਾ ਸਕਦੀ ਹੈ। ਬੁੱਧਵਾਰ ਨੂੰ ਡੇਰਾ ਮੁਖੀ ਰਾਮ ਰਹੀਮ 'ਤੇ ਚੱਲ ਰਹੇ ਰਣਜੀਤ ਕਤਲ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀ ਰਾਮ ਰਹੀਮ ਅਤੇ ਕ੍ਰਿਸ਼ਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ।

Ranjit Singh murder case: Special CBI court reserves its order against Gurmeet Ram Rahim

ਪੜ੍ਹੋ ਹੋਰ ਖ਼ਬਰਾਂ : ਛੁੱਟੀ ਆਏ 3 ਫ਼ੌਜੀ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ , ਭਾਖੜਾ ਨਹਿਰ 'ਚ ਡਿੱਗੀ ਕਾਰ

ਉੱਥੇ ਹੀ ਮਾਮਲੇ 'ਚ ਹੋਰ ਦੋਸ਼ੀ ਅਵਤਾਰ, ਜਸਵੀਰ ਅਤੇ ਸਬਦਿਲ ਦੀ ਸਿੱਧੇ ਕੋਰਟ 'ਚ ਪੇਸ਼ੀ ਹੋਈ। ਬਚਾਅ ਪੱਖ ਦੇ ਵਕੀਲ ਨੇ ਅੰਤਿਮ ਬਹਿਸ ਦੇ ਸਾਰੇ ਦਸਤਾਵੇਜ਼ ਸੀ.ਬੀ.ਆਈ. ਕੋਰਟ 'ਚ ਜਮ੍ਹਾ ਕਰਵਾਏ ਹਨ।

Dera chief Gurmeet Ram Rahim Singh granted parole to meet his ailing mother

ਜਾਣੋ ਪੂਰਾ ਮਾਮਲਾ

ਰਣਜੀਤ ਕਤਲ ਮਾਮਲੇ 'ਚ ਖੱਟਾ ਸਿੰਘ ਨੇ ਰਾਮ ਰਹੀਮ ਨੂੰ ਕਤਲ ਦਾ ਦੋਸ਼ੀ ਦੱਸਿਆ ਸੀ। ਖੱਟਾ ਸਿੰਘ (ਰਾਮ ਰਹੀਮ ਦਾ ਸਾਬਕਾ ਡਰਾਈਵਰ) ਨੇ ਕੋਰਟ 'ਚ ਬਿਆਨ ਦਿੱਤਾ ਸੀ ਕਿ ਡੇਰਾ ਮੁਖੀ ਨੂੰ ਲੱਗਦਾ ਸੀ ਕਿ ਸਾਧਵੀਆਂ ਦੇ ਯੌਨ ਸ਼ੋਸ਼ਣ ਦੀ ਚਿੱਠੀ ਜਗ੍ਹਾ-ਜਗ੍ਹਾ ਭੇਜਣ ਦੇ ਪਿੱਛੇ ਡੇਰਾ ਮੈਨੇਜਰ ਰਣਜੀਤ ਸਿੰਘ ਦਾ ਹੀ ਹੱਥ ਸੀ। ਖੱਟਾ ਸਿੰਘ ਨੇ ਕਿਹਾ ਸੀ ਰਣਜੀਤ ਨੇ ਗੁੰਮਨਾਮ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਸੀ, ਇਸ ਲਈ ਰਾਮ ਰਹੀਮ ਨੇ ਮੇਰੇ ਸਾਹਮਣੇ 16 ਜੂਨ 2002 ਨੂੰ ਸਿਰਸਾ ਡੇਰੇ 'ਚ ਉਸ ਨੂੰ ਮਾਰਨ ਦੇ ਆਦੇਸ਼ ਦਿੱਤੇ ਸਨ।

ਰਣਜੀਤ ਸਿੰਘ ਦਾ 10 ਜੁਲਾਈ 2003 'ਚ ਕਤਲ ਕੀਤਾ ਗਿਆ ਸੀ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ 2 ਸਾਧਵੀਆਂ ਦੇ ਯੌਨ ਸ਼ੋਸ਼ਣ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲਕਾਂਡ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸਿੰਗਾ ਅਤੇ ਉਸਦੇ ਸਾਥੀ ਖ਼ਿਲਾਫ਼ ਐੱਫਆਈਆਰ ਦਰਜ , ਜਾਣੋ ਪੂਰਾ ਮਾਮਲਾ

-PTCNews

Related Post