ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਹੋਇਆ ਦੇਹਾਂਤ

By  Jagroop Kaur October 8th 2020 08:59 PM -- Updated: October 8th 2020 09:33 PM

ਨਵੀਂ ਦਿੱਲੀ : ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ 74 ਸਾਲਾਂ ਦੀ ਉਮਰ ਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਚਿਰਾਗ ਪਾਸਵਾਨ ਨੇ ਟਵੀਟ ਕਰਕੇ ਦਿੱਤੀ। ਖਬਰ ਨਸ਼ਰ ਹੋਣ ਤੋਂ ਬਾਅਦ ਸਾਰੇ ਹੀ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਦੀ ਹਾਰਟ ਸਰਜਰੀ ਵੀ ਹੋਈ ਸੀ। ਪਾਸਵਾਨ 50 ਸਾਲ ਤੋ ਵੱਧ ਸਮਾਂ ਸਰਗਰਮ ਸਿਆਸਤ ਵਿਚ ਰਹਿਣ ਵਾਲੇ ਦੇਸ ਦੇ ਪ੍ਰਮੁੱਖ ਦਲਿਤ ਆਗੂਆਂ ਵਿਚੋਂ ਇੱਕ ਸਨ।

ਲੰਬੀ ਬਿਮਾਰੀ ਨਾਲ ਜੂਝਦੇ ਹੋਏ ਕੇਂਦਰੀ ਮੰਤਰੀ ਅੱਜ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੀ ਮੌਤ 'ਤੇ ਉਨ੍ਹਾਂ ਦੇ ਪੁੱਤਰ ਨੇ ਟਵੀਟ ਕਰਦੇ ਹੋਏ ਲਿਖਿਆ 'ਪਾਪਾ ਅੱਜ ਇਸ ਦੁਨੀਆਂ 'ਚ ਨਹੀਂ ਰਹੇ , ਲੇਕਿਨ ਮੈਨੂੰ ਪਤਾ ਹੈ ਜਿਥੇ ਵੀ ਹਨ ਉਹ ਹਮੇਸ਼ਾ ਮੇਰੇ ਨਾਲ ਹਨ ' Miss you Papa...".

Chirag Paswan's tweet

ਸ਼ਨੀਵਾਰ ਸ਼ਾਮ ਨੂੰ ਐਲਜੇਪੀ ਸੰਸਦੀ ਬੋਰਡ ਦੀ ਬੈਠਕ ਪਾਸਵਾਨ ਦੀ ਸਰਜਰੀ ਕਾਰਨ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਦੀ ਹਾਲਤ ਪਿਛਲੇ ਕਾਫੀ ਦਿਨਾਂ ਤੋਂ ਖਰਾਬ ਸੀ। ਦਸਦੀਏ ਕਿ ਦਿਲ ਦਾ ਦੌਰਾ ਪੈਣ ਤੋਂ ਬਾਅਦ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ ।

Tweetਰਾਮ ਵਿਲਾਸ ਪਾਸਵਾਨ ਦੀ ਹੋਈ ਅਚਾਨਕ ਮੌਤ ਨੇ ਸਿਆਸਤ ਜਗਤ 'ਚ ਸੋਗ ਦੀ ਲਹਿਰ ਲਿਆ ਦਿੱਤੀ ਹੈ। ਇਸ ਮੌਕੇ ਉਨ੍ਹਾਂ ਦੀ ਮੌਤ 'ਤੇ ਕਈ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿਚ ਸ਼ਰਪੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਕਾਂਗਰਸੀ ਲੀਡਰਾਂ ਨੇ ਵੀ ਟਵੀਟ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ

Tweet Tweet

Related Post