ਰਾਮਪੁਰਾ ਫੂਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

By  Jashan A January 10th 2020 11:22 AM

ਰਾਮਪੁਰਾ ਫੂਲ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ,ਰਾਮਪੁਰਾ ਫੂਲ: ਪੰਜਾਬ 'ਚ ਸੜਕੀ ਹਾਦਸਿਆਂ ਦੇ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਰਾਮਪੁਰਾ ਫੂਲ 'ਚ ਵਾਪਰਿਆ ਹੈ, ਜਿਥੇ 2 ਨੌਜਵਾਨਾਂ ਦੀ ਮੌਤ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਟੁਕੜੇ-ਟੁਕੜੇ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋਹਾਂ ਨੌਜਵਾਨਾਂ ਨੂੰ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ।

ਹੋਰ ਪੜ੍ਹੋ: ਜਲੰਧਰ ਦੇ ਕਰਤਾਰਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ, 2 ਜ਼ਖਮੀ

ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਟਰਾਲੀ 'ਚ ਵੱਜ ਕੇ ਸੜਕ 'ਤੇ ਡਿੱਗ ਪਏ। ਇਸੇ ਦੌਰਾਨ ਪਿੱਛੋਂ ਆ ਰਹੀ ਬੱਸ ਨੇ ਦੋਵਾਂ ਨੂੰ ਕੁਚਲ ਦਿੱਤਾ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਟਰੈਕਟਰ-ਟਰਾਲੀ ਅਤੇ ਬੱਸ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

Related Post