ਸ਼੍ਰੋਮਣੀ ਅਕਾਲੀ ਦਲ ਨੇ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਸਦਕਾ ਮੁੱਖ ਮੰਤਰੀ ਦਾ ਮੰਗਿਆ ਅਸਤੀਫਾ

By  Shanker Badra June 27th 2018 04:14 PM

ਸ਼੍ਰੋਮਣੀ ਅਕਾਲੀ ਦਲ ਨੇ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਸਦਕਾ ਮੁੱਖ ਮੰਤਰੀ ਦਾ ਮੰਗਿਆ ਅਸਤੀਫਾ:ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।Rana Gurjeet Singh from Planted Allegations CM Seek Resigned:SADਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਜੋ ਪੰਜਾਬ ਵਿੱਚ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਸਬੰਧੀ ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਗਟ ਕੀਤੇ ਗਏ ਹਨ ਉਹਨਾਂ ਨੂੰ ਸੁਣ ਕੇ ਹਰ ਵਿਅਕਤੀ ਦੇ ਲੂੰ-ਕੰਡੇ ਖੜੇ ਹੋ ਜਾਂਦੇ ਹਨ।ਇਹ ਵਿਚਾਰ ਪੰਜਾਬ ਵਿੱਚ ਕਾਂਗਰਸ ਰਾਜ ਦੇ ਬੁਰੀ ਤਰ੍ਹਾਂ ਫੇਲ ਹੋ ਜਾਣ ਅਤੇ ਸੂਬੇ ਵਿੱਚ ਜੰਗਲ ਰਾਜ ਹੋਣ ਦਾ ਪੁਖਤਾ ਸਬੂਤ ਹਨ।Rana Gurjeet Singh from Planted Allegations CM Seek Resigned:SADਡਾ. ਚੀਮਾ ਨੇ ਅੱਗੇ ਕਿਹਾ ਕਿ ਅਗਰ ਮੁੱਖ ਮੰਤਰੀ ਦੇ ਸਭ ਤੋਂ ਨੇੜੇ ਸਮਝੇ ਜਾਂਦੇ ਮੌਜ਼ੂਦਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਇਹ ਕਹਿਣਾ ਪੈ ਰਿਹਾ ਹੈ ਕਿ ਮੈਂ ਖੁਦ ਸਰਕਾਰ ਵਿੱਚ ਹੋਣ ਦੇ ਬਾਵਜ਼ੂਦ ਜਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਇੱਥੇ ਸੁਣਨ ਵਾਲਾ ਕੋਈ ਨਹੀਂ ਤਾਂ ਬਾਕੀ ਕਹਿਣ ਨੂੰ ਹੁਣ ਕੁਝ ਨਹੀ ਬਚਿਆ।Rana Gurjeet Singh from Planted Allegations CM Seek Resigned:SADਡਾ. ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਨੇ ਟੈਲੀਵੀਜਨ ਉਪਰ ਇੰਟਰਵਿਉ ਦੌਰਾਨ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੀ ਦਲ-ਦਲ ਵਿੱਚ ਗ੍ਰਹਿਸਤ ਪੁਲਿਸ ਅਫਸਰਾਂ ਦੇ ਇਕੱਲੇ ਨਾਮ ਹੀ ਨਹੀਂ ਲਏ ਸਗੋਂ ਉਹਨਾਂ ਉਪਰ ਨੌਜਵਾਨਾਂ ਨੂੰ ਨਸ਼ੇ ਲਗਾਉਣ ਆਦਿ ਦੇ ਗੰਭੀਰ ਦੇਸ਼ ਵੀ ਲਗਾਏ ਗਏ ਹਨ।Rana Gurjeet Singh from Planted Allegations CM Seek Resigned:SADਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਇੱਕ ਹੋਰ ਸੀਨੀਅਰ ਆਗੂ ਅਤੇ ਮੌਜੂਦਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੀ ਅਜਿਹੇ ਦੋਸ਼ ਸੂਬਾ ਪੱਧਰੀ ਸਮਾਗਮ ਵਿੱਚ ਮੰਤਰੀਆਂ ਦੀ ਹਾਜ਼ਰੀ ਵਿੱਚ ਲਗਾ ਚੁੱਕੇ ਹਨ ਪਰ ਅੱਜ ਰਾਣਾ ਵੱਲੋਂ ਲਗਾਏ ਦੋਸ਼ ਬੇਹੱਦ ਸੰਗੀਨ ਅਤੇ ਗੰਭੀਰ ਹਨ।ਇਸ ਲਈ ਇਹ ਵਿਚਾਰ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਮੁੱਖ ਮੰਤਰੀ ਜਿਹਨਾਂ ਕੋਲ ਗ੍ਰਹਿ ਵਿਭਾਗ ਵੀ ਹੈ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਇਹਨਾਂ ਸਾਰੇ ਦੋਸ਼ਾਂ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਨਿਰਪੱਖ ਜਾਂਚ ਕਰਾਈ ਜਾਣੀ ਚਾਹੀਦੀ ਹੈ। -PTCNews

Related Post