Fri, Dec 19, 2025
Whatsapp

Ranjit Singh Murder Case: ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ 'ਚ ਰਾਮ ਰਹੀਮ ਬਰੀ, ਹਾਈਕੋਰਟ ਨੇ CBI ਕੋਰਟ ਦਾ ਫੈਸਲਾ ਕੀਤਾ ਰੱਦ

ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ।

Reported by:  PTC News Desk  Edited by:  Amritpal Singh -- May 28th 2024 11:40 AM
Ranjit Singh Murder Case: ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ 'ਚ ਰਾਮ ਰਹੀਮ ਬਰੀ, ਹਾਈਕੋਰਟ ਨੇ CBI ਕੋਰਟ ਦਾ ਫੈਸਲਾ ਕੀਤਾ ਰੱਦ

Ranjit Singh Murder Case: ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ 'ਚ ਰਾਮ ਰਹੀਮ ਬਰੀ, ਹਾਈਕੋਰਟ ਨੇ CBI ਕੋਰਟ ਦਾ ਫੈਸਲਾ ਕੀਤਾ ਰੱਦ

Ranjit Singh Murder Case: ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਡੇਰਾ ਮੁਖੀ ਸਮੇਤ 5 ਲੋਕਾਂ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਕਤਲ ਮਾਮਲੇ 'ਚ ਬਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।

ਇਹ ਮਾਮਲਾ 22 ਸਾਲ ਪੁਰਾਣਾ ਹੈ। 19 ਸਾਲਾਂ ਬਾਅਦ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ।


ਕੁਰੂਕਸ਼ੇਤਰ ਦੇ ਰਹਿਣ ਵਾਲੇ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਉਸ ਨੇ ਆਪਣੀ ਭੈਣ ਕੋਲੋ ਲਿਖਾਈ ਸੀ। ਪੁਲੀਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਸਿੰਘ ਪੁੱਤਰ ਜਗਸੀਰ ਸਿੰਘ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।

ਇਸ ਤੋਂ ਬਾਅਦ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ। ਅਕਤੂਬਰ 2021 ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਡਰਾਈਵਰ ਦੇ ਬਿਆਨ 'ਤੇ ਰਾਮ ਰਹੀਮ ਦਾ ਨਾਂ ਮਾਮਲੇ ਨਾਲ ਜੋੜਿਆ ਗਿਆ ਸੀ

ਇਸ ਮਾਮਲੇ ਵਿੱਚ ਅਦਾਲਤ ਨੇ 2007 ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਹਾਲਾਂਕਿ ਸ਼ੁਰੂਆਤ 'ਚ ਇਸ ਮਾਮਲੇ 'ਚ ਰਾਮ ਰਹੀਮ ਦਾ ਨਾਂ ਨਹੀਂ ਸੀ ਪਰ ਸਾਲ 2003 'ਚ ਇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। ਫਿਰ 2006 'ਚ ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ 'ਤੇ ਡੇਰਾ ਮੁਖੀ ਨੂੰ ਸ਼ਾਮਲ ਕੀਤਾ ਗਿਆ ਸੀ।


- PTC NEWS

Top News view more...

Latest News view more...

PTC NETWORK
PTC NETWORK