ਟਕਸਾਲੀ ਅਕਾਲੀ ਦਲ ਨੂੰ ਝਟਕਾ, ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ 

By  Shanker Badra February 13th 2020 04:15 PM

ਟਕਸਾਲੀ ਅਕਾਲੀ ਦਲ ਨੂੰ ਝਟਕਾ, ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ:ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਨੂੰ ਅੱਜ ਵੱਡਾ ਝਟਕਾਲੱਗਾ ਹੈ।ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਵਿਰੁੱਧ ਕੀਤੀ ਜਾ ਰਹੀ ਰੋਸ ਰੈਲੀ ਤੋਂ ਪਹਿਲਾਂ ਸੁਖਬੀਰ ਬਾਦਲ ਅਜਨਾਲਾ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਬੰਦ ਕਮਰੇ 'ਚ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਬੋਨੀ ਅਜਨਾਲਾ ਨੂੰ ਰਾਜਾਸਾਂਸੀ ਵਿਖੇ ਰੱਖ ਗਈ ਰੋਸ ਰੈਲੀ 'ਚ ਸ਼ਾਮਲ ਹੋਣ ਲਈ ਆਪਣੇ ਨਾਲ ਲੈ ਕੇ ਆਏ ਹਨ।

ਅੱਜ ਸੁਖਬੀਰ ਬਾਦਲ ਵੱਲੋਂ ਰਾਜਾਸਾਂਸੀ 'ਚ ਕਰਵਾਈ ਜਾ ਰਹੀ ਰੈਲੀ 'ਚ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕਰਵਾ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸੀਨੀਅਰ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਸਪੁੱਤਰ ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ 'ਤੇ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਤਹਿ ਦਿਲੋਂ ਸਵਾਗਤ ਕਰਦਾ ਹੈ।

ਜ਼ਿਕਰਯੋਗ ਹੈ ਕਿ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਟਕਸਾਲੀ ਅਕਾਲੀ ਦਲ ਦੇ ਗਠਨ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਨਾਲ ਚਲੇ ਗਏ ਸੀ। ਰਤਨ ਸਿੰਘ ਅਜਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ’ਚ ਮੀਤ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਸੀ। ਇਸ ਦੇ ਨਾਲ ਅੱਜ ਅਕਾਲੀ ਦਲ ਟਕਸਾਲੀ ਦਲ ਨੂੰ ਵੱਡਾ ਝਟਕਾ ਲੱਗੇਗਾ।

-PTCNews

Related Post