ਦਲਿਤ ਭਾਈਚਾਰੇ ਖਿਲਾਫ ਗਲਤ ਸ਼ਬਦਾਵਲੀ ਉੱਤੇ ਨਾਭਾ 'ਚ ਰਵਨੀਤ ਬਿੱਟੂ ਦਾ ਫੂਕਿਆ ਪੁਤਲਾ

By  Baljit Singh June 19th 2021 04:57 PM

ਨਾਭਾ: ਦਲਿਤ ਭਾਈਚਾਰੇ ਖਿਲਾਫ਼ ਰਵਨੀਤ ਬਿੱਟੂ ਵੱਲੋਂ ਵਰਤੀ ਗਈ ਗ਼ਲਤ ਸ਼ਬਦਾਵਲੀ ਦੇ ਰੋਸ ਚ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਮੁੱਖ ਚੌਕ ਬੋੜਾ ਗੇਟ ਚੌਕ ਵਿੱਖੇ ਐਮ.ਪੀ. ਰਵਨੀਤ ਬਿੱਟੂ ਦਾ ਪੁਤਲਾ ਸਾੜ ਕੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੜੋ ਹੋਰ ਖਬਰਾਂ: ਦੇਸ਼ ‘ਚ ਮੁੜ ਸਕੂਲ ਖੋਲੇ ਜਾਣ ਦੇ ਸਵਾਲਾਂ ਉੱਤੇ ਕੇਂਦਰ ਨੇ ਦਿੱਤਾ ਇਹ ਜਵਾਬ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕੇ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਜੋ ਰਵਨੀਤ ਬਿੱਟੂ ਦੇ ਵੱਲੋਂ ਦਲਿਤ ਭਾਈਚਾਰੇ ਦੇ ਖਿਲਾਫ ਜੋ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ । ਉਹ ਬਹੁਤ ਹੀ ਨਿੰਦਣਯੋਗ ਹੈ । ਅਸੀਂ ਇਸ ਬੰਦ ਦੇ ਵਿਚ ਐੱਸਸੀ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਹੈ। ਜਦੋਂ ਤੱਕ ਰਵਨੀਤ ਬਿੱਟੂ ਦਲਿਤ ਸਮਾਜ ਤੋਂ ਮੁਆਫੀ ਨਹੀਂ ਮੰਗ ਲੈਂਦਾ ਉਦੋਂ ਤਕ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਰਵਨੀਤ ਬਿੱਟੂ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ ।

ਪੜੋ ਹੋਰ ਖਬਰਾਂ: ਬਜ਼ੁਰਗ ਨਾਲ ਕੁੱਟਮਾਰ ਮਾਮਲੇ ਵਿਚ ਸਪਾ ਨੇਤਾ ਉਮੇਦ ਪਹਿਲਵਾਨ ਦਿੱਲੀ ਤੋਂ ਗ੍ਰਿਫਤਾਰ

ਇਸ ਮੌਕੇ ਬਸਪਾ ਆਗੂ ਅਮਰ ਸਿੰਘ ਟੋਡਰਵਾਲ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਬਬਲੂ ਖੋਰਾ ਨੇ ਕਿਹਾ ਕਿ ਜੋ ਬਸਪਾ ਵੱਲੋਂ 20 ਸੀਟਾਂ ਉੱਤੇ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਪਵਿੱਤਰ ਸੀਟਾਂ ਨੂੰ ਰਵਨੀਤ ਬਿੱਟੂ ਅਪਵਿੱਤਰ ਦੱਸ ਰਹੇ ਨੇ। ਜਿਵੇਂ ਚਮਕੌਰ ਸਾਹਿਬ ਅਤੇ ਆਨੰਦਪੁਰ ਸਾਹਿਬ ਦੀਆਂ ਸੀਟਾਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰਵਨੀਤ ਬਿੱਟੂ ਦਲਿਤ ਸਮਾਜ ਤੋਂ ਮੁਆਫੀ ਨਹੀਂ ਮੰਗ ਲੈਂਦਾ ਉਦੋਂ ਤਕ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਰਵਨੀਤ ਬਿੱਟੂ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ ।

ਪੜੋ ਹੋਰ ਖਬਰਾਂ: ਧੀ ਦੇ ਵਿਆਹ ਲਈ ਬੈਂਕ ‘ਚ ਜਮ੍ਹਾਂ ਕਰਵਾਏ ਸਨ ਪੈਸੇ, ਅਚਾਨਕ ਹੋਇਆ ਖਾਤਾ ਖਾਲੀ

-PTC News

Related Post