ਟਰਾਂਸਪੋਰਟ ਦੇ ਕੱਚੇ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਬੇਵੱਸ: ਰੇਸ਼ਮ ਸਿੰਘ ਗਿੱਲ

By  Pardeep Singh October 23rd 2022 03:44 PM

ਚੰਡੀਗੜ੍ਹ: ਟਰਾਂਸਪੋਰਟ ਦੇ ਕੱਚੇ ਮੁਲਾਜ਼ਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਵੱਖ-ਵੱਖ ਥਾਵਾਂ ਉੱਤੇੈ ਧਰਨਾ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਸਰਕਾਰ ਨੇ ਕੰਨਾਂ ਤੱਕ ਇੰਨਾਂ ਦੀ ਆਵਾਜ ਨਹੀ ਪਹੁੰਚੀ। ਹੁਣ ਟਰਾਂਸ਼ਪੋਰਟ ਦੇ ਕੱਚੇ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਸਾਰੇ ਕਾਲੀ ਦੀਵਾਲੀ ਮਨਾਉਣਗੇ।

ਇਸ ਮੌਕੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕੱਚੇ ਮੁਲਾਜ਼ਮ ਬਹੁਤ ਉਮੀਦਾਂ ਸਨ ਕਿ ਦੀਵਾਲੀ ਦੇ ਮੌਕੇ ਤੇ ਕੋਈ ਤੋਹਫਾ ਮਿਲੇਗਾ ਪਰ 21ਅਕਤੂਬਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਤੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਕੱਚੇ ਮੁਲਾਜਮਾਂ ਨੂੰ ਮਾਨ ਸਰਕਾਰ ਨੇ ਕੁੱਝ ਨਹੀਂ ਦਿੱਤਾ,ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਅਤੇ ਕੱਚੇ ਮੁਲਾਜਮਾਂ ਨੂੰ ਵੱਡੇ ਵੱਡੇ ਸੁਪਨੇ ਦਿਖਾ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਅਸਲੀ ਚਿਹਰਾ ਦਿਖਾ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਇਹ ਸਰਕਾਰ ਵੀ ਕਾਂਗਰਸੀਆਂ ਵਾਂਗ ਸਿਰਫ ਲਾਰੇ ਲਾ ਕੇ ਹੀ ਟਾਈਮ ਪਾਸ ਕਰ ਰਹੀ ਹੈ। ਪਨਬਸ ਅਤੇ PRTC ਵਿੱਚ ਕੰਮ ਕਰਦੇ ਸਮੂਹ ਕੱਚੇ ਮੁਲਾਜਮਾਂ ਨੇ ਆਮ ਆਦਮੀ ਪਾਰਟੀ ਬਣਾਉਣ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ ਸੀ ਪਰ ਹੁਣ ਉਹਨਾਂ ਨੂੰ ਵੀ ਇੰਜ ਲੱਗ ਰਿਹਾ ਹੈ ਕਿ ਉਹ ਕਿਤੇ ਨਾ ਕਿਤੇ ਗਲਤ ਸਰਕਾਰ ਬਣਾ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਸਾਰੇ ਮੁਲਾਜ਼ਮ ਕਾਲੀ ਦੀਵਾਲੀ ਮਨਾ ਕੇੇ ਆਪਣਾ ਰੋਸ਼ ਪ੍ਰਦਰਸ਼ਨ ਪ੍ਰਗਟ ਕਰਨਗੇ।

ਇਹ ਵੀ ਪੜ੍ਹੋ:ਦੁੱਖਦਾਈ: ਅਮਰੀਕਾ 'ਚ ਟਰੱਕ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ

-PTC News

Related Post