ਭਾਰਤੀ ਰਿਜ਼ਰਵ ਬੈਂਕ ਨੇ ਹਾੜੀ ਦੇ ਸੀਜ਼ਨ ਲਈ ਪੰਜਾਬ ਵਾਸਤੇ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ ਨੂੰ ਦਿੱਤੀ ਪ੍ਰਵਾਨਗੀ

By  Shanker Badra March 29th 2019 09:27 PM

ਭਾਰਤੀ ਰਿਜ਼ਰਵ ਬੈਂਕ ਨੇ ਹਾੜੀ ਦੇ ਸੀਜ਼ਨ ਲਈ ਪੰਜਾਬ ਵਾਸਤੇ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ ਨੂੰ ਦਿੱਤੀ ਪ੍ਰਵਾਨਗੀ:ਚੰਡੀਗੜ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਹਾੜੀ ਦੇ ਆਗਾਮੀ ਮੰਡੀਕਰਨ ਸੀਜ਼ਨ ਲਈ ਕਣਕ ਦੀ ਖਰੀਦ ਵਾਸਤੇ ਪੰਜਾਬ ਨੂੰ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ (ਸੀ.ਸੀ.ਐਲ) ਦੀ ਪ੍ਰਵਾਨਗੀ ਦੇ ਦਿੱਤੀ ਹੈ। [caption id="attachment_276185" align="aligncenter" width="300"]RBI Bank Rabi season For Punjab 19,240.91 crore Cash down debt Approval ਭਾਰਤੀ ਰਿਜ਼ਰਵ ਬੈਂਕ ਨੇ ਹਾੜੀ ਦੇ ਸੀਜ਼ਨ ਲਈ ਪੰਜਾਬ ਵਾਸਤੇ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ ਨੂੰ ਦਿੱਤੀ ਪ੍ਰਵਾਨਗੀ[/caption] ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ 130 ਲੱਖ ਟਨ ਕਣਕ ਦੀ ਖਰੀਦ ਕਰਨ ਵਾਸਤੇ ਮੰਗੀ ਗਈ ਸੀ.ਸੀ.ਐਲ. ਰਾਸ਼ੀ ਵਿੱਚੋਂ ਕੇਂਦਰੀ ਬੈਂਕ ਦੁਆਰਾ ਇਹ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। [caption id="attachment_276183" align="aligncenter" width="300"]RBI Bank Rabi season For Punjab 19,240.91 crore Cash down debt Approval ਭਾਰਤੀ ਰਿਜ਼ਰਵ ਬੈਂਕ ਨੇ ਹਾੜੀ ਦੇ ਸੀਜ਼ਨ ਲਈ ਪੰਜਾਬ ਵਾਸਤੇ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ ਨੂੰ ਦਿੱਤੀ ਪ੍ਰਵਾਨਗੀ[/caption] ਇਕ ਸਰਕਾਰੀ ਬੁਲਾਰੇ ਅਨੁਸਾਰ ਸੀ.ਸੀ.ਐਲ ਜਾਰੀ ਕਰਨ ਨਾਲ ਸੂਬਾ ਸਰਕਾਰ ਨੂੰ ਕਣਕ ਦੀ ਖਰੀਦ ਲਈ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ’ਚ ਮਦਦ ਮਿਲੇਗੀ।ਹਾੜੀ ਦਾ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਜੋ 25 ਮਈ ਤੱਕ ਚੱਲੇਗਾ।ਕੇਂਦਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 1840 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਜੋ ਕਿ ਪਿਛਲੇ ਸਾਲ ਦੇ 1735 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 105 ਰੁਪਏ ਪ੍ਰਤੀ ਕੁਇੰਟਲ ਵੱਧ ਹੈ। [caption id="attachment_276186" align="aligncenter" width="300"]RBI Bank Rabi season For Punjab 19,240.91 crore Cash down debt Approval ਭਾਰਤੀ ਰਿਜ਼ਰਵ ਬੈਂਕ ਨੇ ਹਾੜੀ ਦੇ ਸੀਜ਼ਨ ਲਈ ਪੰਜਾਬ ਵਾਸਤੇ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ ਨੂੰ ਦਿੱਤੀ ਪ੍ਰਵਾਨਗੀ[/caption] ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਅਦ ਦੁਪਹਿਰ ਕਣਕ ਦੀ ਨਿਰਵਿਘਨ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਆਖਿਆ। -PTCNews

Related Post