ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By  Jashan A December 10th 2018 05:57 PM -- Updated: December 10th 2018 06:07 PM

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ,ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਨਿੱਜੀ ਕਾਰਨਾਂ ਦੇ ਹਵਾਲੇ ਨਾਲ 14 ਦਸੰਬਰ ਨੂੰ ਰਿਜ਼ਰਵ ਬੈਂਕ ਦੀ ਅਹਿਮ ਮੀਟਿੰਗ ਤੋਂ ਕੁਝ ਦਿਨ ਪਹਿਲਾਂ ਹੀ ਤੁਰੰਤ ਪ੍ਰਭਾਵ ਨਾਲ ਕਦਮ ਚੁੱਕਦਿਆਂ ਆਪਣਾ ਅਸਤੀਫਾ ਦੇ ਦਿੱਤਾ ਹੈ।

urjit patel ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਇਸ ਮੌਕੇ ਪਟੇਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਣਾਂ ਦੇ ਚਲਦੇ ਅਸਤੀਫ਼ਾ ਦਿੱਤਾ ਹੈ।

ਹੋਰ ਪੜ੍ਹੋ:ਭਾਰਤੀ ਰਿਜ਼ਰਵ ਬੈਂਕ ਵੱਲੋਂ ਜਲਦ ਜਾਰੀ ਕੀਤਾ ਜਾਵੇਗਾ 100 ਰੁਪਏ ਦਾ ਨਵਾਂ ਨੋਟ

ਉਨ੍ਹਾਂ ਨੇ ਕਿਹਾ ਕਿ ਆਰਬੀਆਈ 'ਚ ਆਪਣੀਆਂ ਸੇਵਾਵਾਂ ਦੇ ਕੇ ਮੈਂ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰਦਾ ਹਾਂ।ਉਰਜਿਤ ਪਟੇਲ ਆਰਬੀਆਈ ਦੇ 24ਵੇਂ ਗਵਰਨਰ ਸਨ।

-PTC News

Related Post