ਜਰਮਨੀ-ਡੈਨਮਾਰਕ ਦੀ ਯਾਤਰਾ 'ਤੇ ਅਮਰੀਕਾ ਨੇ ਲਾਈ ਪਾਬੰਦੀ, ਜਾਣੋ ਵਜ੍ਹਾ

By  Riya Bawa November 23rd 2021 10:10 AM -- Updated: November 23rd 2021 10:11 AM

COVID-19 Warning: ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (CDC) ਤੇ ਵਿਦੇਸ਼ ਵਿਭਾਗ ਨੇ ਜਰਮਨੀ ਤੇ ਡੈਨਮਾਰਕ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ। ਇਹ ਗਾਈਡਲਾਇਨਜ਼ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦਿੱਤੀ ਗਈ ਹੈ। ਵਰਤਮਾਨ ਵਿੱਚ, ਸੀਡੀਸੀ ਨੇ ਦੁਨੀਆ ਭਰ ਵਿੱਚ 75 ਥਾਵਾਂ 'ਤੇ ਯਾਤਰਾ ਪਾਬੰਦੀਆਂ ਜਾਰੀ ਕੀਤੀਆਂ ਹਨ, ਜ਼ਿਆਦਾਤਰ ਯੂਰਪੀਅਨ ਦੇਸ਼ਾਂ ਵਿੱਚ-- ਆਸਟਰੀਆ, ਬ੍ਰਿਟੇਨ, ਬੈਲਜੀਅਮ, ਗ੍ਰੀਸ, ਨਾਰਵੇ, ਸਵਿਟਜ਼ਰਲੈਂਡ, ਰੋਮਾਨੀਆ, ਆਇਰਲੈਂਡ ਅਤੇ ਚੈੱਕ ਗਣਰਾਜ ਸ਼ਾਮਲ ਹਨ।

ਜਰਮਨੀ ਵਿੱਚ ਇਨਫੈਕਸ਼ਨ ਦੇ ਵਧਦੇ ਮਾਮਲਿਆਂ ' ਤੇ ਚਿੰਤਾ ਜ਼ਾਹਰ ਕਰਦੇ ਹੋਏ ਚਾਂਸਲਰ ਐਂਜੇਲਾ ਮਾਰਕੇਲ ਨੇ ਕੰਜ਼ਰਵੇਟਿਵ ਪਾਰਟੀ ਦੇ ਨੇਤਾਵਾਂ ਨੂੰ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਗਏ ਉਪਾਅ ਕਾਫੀ ਹਨ। ਇਸ ਸਬੰਧੀ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਦੱਸ ਦੇਈਏ ਕਿ ਜਰਮਨੀ ਵਿੱਚ ਉਹ ਬਜ਼ੁਰਗ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ , ਜਿਨ੍ਹਾਂ ਦਾ ਟੀਕਾਕਰਨ ਹੋ ਗਿਆ ਹੈ। ਇਸ ਦੇ ਨਾਲ ਹੀ ਬੱਚੇ ਵੀ ਇਸ ਵਾਰ ਸਾਫਟ ਟਾਰਗੇਟ ਬਣ ਰਹੇ ਹਨ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਕਿ ਯੂਰਪੀ ਦੇਸ਼ਾਂ ਨੂੰ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਚੌਕਸ ਰਹਿਣ ਦੀ ਲੋੜ ਹੈ।

Pakistan declines use of its airspace for Srinagar-Sharjah flights

ਦੱਸ ਦਈਏ ਕਿ 11 ਮਾਰਚ 2020 ਨੂੰ, WHO ਨੇ ਇਸ ਕੋਰੋਨਾ ਸੰਕਰਮਣ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਸੀ। 2019 ਦੇ ਅੰਤ ਵਿੱਚ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਪੂਰੀ ਦੁਨੀਆ ਵਿੱਚ 257,520,965 ਲੋਕ ਸੰਕਰਮਿਤ ਹੋ ਚੁੱਕੇ ਹਨ ਅਤੇ 5,150,520 ਸੰਕਰਮਿਤ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਸ ਨੂੰ ਰੋਕਣ ਲਈ ਦੁਨੀਆ ਭਰ ਵਿੱਚ ਟੀਕਾਕਰਨ ਦਾ ਦੌਰ ਚੱਲ ਰਿਹਾ ਹੈ ਅਤੇ ਹੁਣ ਤੱਕ ਕੁੱਲ 7,392,037,014 ਟੀਕੇ ਲਗਾਏ ਜਾ ਚੁੱਕੇ ਹਨ। ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਮਾੜੀ ਸਥਿਤੀ ਅਮਰੀਕਾ ਦੀ ਹੈ, ਜਿੱਥੇ ਕੁੱਲ 47,730,591 ਕੋਰੋਨਾ ਤੋਂ ਪ੍ਰਭਾਵਿਤ ਹਨ ਅਤੇ 771,118 ਦੀ ਮੌਤ ਹੋ ਚੁੱਕੀ ਹੈ।

Coronavirus update: India reports 10,488 new Covid-19 cases in last 24 hours

-PTC News

Related Post