ਕੈਪਟਨ ਦਾ ਵੱਡਾ ਬਿਆਨ , ਨਵਜੋਤ ਸਿੱਧੂ ਨੂੰ ਕਿਸੇ ਵੀ ਹਾਲਤ 'ਚ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ

By  Shanker Badra September 22nd 2021 07:59 PM

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਤੇਵਰ ਨਵਜੋਤ ਸਿੱਧੂ ਖਿਲਾਫ਼ ਤਿੱਖੇ ਹੁੰਦੇ ਨਜ਼ਰ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਦੇ ਕਰੀਬੀ ਕੇਸੀ ਵੇਣੂਗੋਪਾਲ, ਅਜੇ ਮਾਕਨ ਅਤੇ ਰਣਦੀਪ ਸੁਰਜੇਵਾਲਾ ਨੂੰ ਵੀ ਨਿਸ਼ਾਨਾ ਬਣਾਇਆ ਹੈ।

ਕੈਪਟਨ ਦਾ ਵੱਡਾ ਬਿਆਨ , ਨਵਜੋਤ ਸਿੱਧੂ ਨੂੰ ਕਿਸੇ ਵੀ ਹਾਲਤ 'ਚ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ

ਕੈਪਟਨ ਨੇ ਐਲਾਨ ਕੀਤਾ ਹੈ ਕਿ ਉਹ ਨਵਜੋਤ ਸਿੱਧੂ ਨੂੰ ਕਿਸੇ ਵੀ ਹਾਲਤ 'ਚ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ। ਉਨ੍ਹਾਂ ਕਿਹਾ ਕਿ ਉਹ ਅਜਿਹੇ ਖਤਰਨਾਕ (ਸਿੱਧੂ) ਵਿਅਕਤੀ ਤੋਂ ਦੇਸ਼ ਨੂੰ ਬਚਾਉਣ ਲਈ ਹਰ ਲੜਾਈ ਲੜਨਗੇ ਤੇ ਇਸ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਕੈਪਟਨ ਨੇ ਅੱਗੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸਿੱਧੂ ਨੂੰ ਹਰਾਉਣ ਲਈ ਇੱਕ ਮਜ਼ਬੂਤ ​​ਉਮੀਦਵਾਰ ਮੈਦਾਨ ਵਿੱਚ ਉਤਾਰਾਂਗਾ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਕਾਂਗਰਸ ਪਾਰਟੀ ਨੇ ਬੀਤੇ ਸ਼ੁੱਕਰਵਾਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ। ਉਨ੍ਹਾਂ ਖ਼ਿਲਾਫ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਮੰਤਰੀ ਚੋਣ ਮਨੋਰਥ ਪੱਤਰ ਮੁਤਾਬਕ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਾ ਰਹੇ ਸਨ। ਪਿਛਲੇ 2 ਮਹੀਨੇ ਦੌਰਾਨ ਉਨ੍ਹਾਂ ਨੂੰ 2 ਵਾਰ ਦਿੱਲੀ ਤਬਲ ਕੀਤਾ ਗਿਆ ਅਤੇ ਹੁਣ ਉਨ੍ਹਾਂ ਦੀ ਮਰਜ਼ੀ ਤੋਂ ਬਗੈਰ ਵਿਧਾਇਕ ਦਲ ਦੀ ਬੈਠਕ ਬੁਲਾ ਲਈ ਸੀ।

ਕੈਪਟਨ ਦਾ ਵੱਡਾ ਬਿਆਨ , ਨਵਜੋਤ ਸਿੱਧੂ ਨੂੰ ਕਿਸੇ ਵੀ ਹਾਲਤ 'ਚ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦਿਆਂਗਾ

ਜਿਸ ਬੈਠਕ ਦੌਰਾਨ ਨਵਾਂ ਮੁੱਖ ਮੰਤਰੀ ਬਣਾਉਣ ਦੇ ਅਧਿਕਾਰ ਸੋਨੀਆਂ ਗਾਂਧੀ ਨੂੰ ਦਿੱਤੇ ਗਏ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ਹੈ ਅਤੇ ਉਹ ਆਪਣੇ ਸਾਥੀਆਂ ਦੀ ਸਲਾਹ ਨਾਲ ਅਗਲੀ ਰਣਨੀਤੀ ਘੜਨਗੇ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਅੱਜ ਇੱਕੋ ਸਮੇਂ ਕਈ ਟਵੀਟ ਕਰਵਾ ਕੇ ਕੈਪਟਨ ਨੇ ਅਗਲੀ ਰਣਨੀਤੀ ਤੇ ਸੰਕੇਤ ਦੇ ਦਿੱਤੇ ।

-PTCNews

Related Post