ਗਲਤੀ ਦਾ ਅਹਿਸਾਸ ਹੋਣ ‘ਤੇ ‘ਆਪ’ 'ਚ ਵਾਪਸ ਪਰਤਿਆਂ-ਸੰਦੋਆ

By  Jagroop Kaur December 1st 2020 05:31 PM

ਰੋਪੜ : ਵਿਧਾਨ ਸਭਾ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਅੱਜ ਮੁੜ ਪਾਰਟੀ 'ਚ ਵਾਪਸ ਆਉਣ ਦਾ ਐਲਾਨ ਕੀਤਾ ਹੈ । ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ 'ਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ 'ਚ ਵਾਪਸ ਆ ਰਹੇ ਹਨ। Punjab AAP MLA Booked For Alleged Assault Against Woman ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ ''ਮੈਨੂੰ ਨਾ ਤਾਂ ਟਿਕਟ ਚਾਹੀਦੀ ਹੈ ਅਤੇ ਨਾ ਹੀ ਕੋਈ ਅਹੁਦਾ, ਮੈਂ ਪਾਰਟੀ 'ਚ ਇੱਕ ਆਮ ਵਲੰਟੀਅਰ ਬਣ ਕੇ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਾਂਗਾ।'' ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕਿਸਾਨਾਂ ਵਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਲੜੇ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ, ਹਰਿਆਣਾ ਦੀ ਭਾਜਪਾ ਅਤੇ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਕਿਸਾਨਾਂ ਨੂੰ ਕੁਚਲਣ ਲੱਗੀ ਹੋਈ ਹੈ| Captain govt has failed to live up to peoples' expectations in Punjab:  Sandoa ਉੱਥੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਕਿਸਾਨ ਪੱਖੀ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਕੋਈ ਤੋੜ ਨਹੀਂ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਵਾਪਸ ਪਾਰਟੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। SAYS AMARINDER FAILED TO FULFIL POLL PROMISES

Related Post