ਗੈਂਗਸਟਰ ਗੋਲਡੀ ਬਰਾੜ ਤੇ ਅੱਤਵਾਦੀ ਹਰਵਿੰਦਰ ਰਿੰਦਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

By  Ravinder Singh June 10th 2022 07:23 AM -- Updated: June 10th 2022 09:31 AM

ਚੰਡੀਗੜ੍ਹ : ਇੰਟਰਪੋਲ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ । ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਵੀ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।ਇੰਟਰਪੋਰਲ ਅਨੁਸਾਰ ਰਿੰਦਾ ਉਪਰ 8 ਨਵੰਬਰ ਨੂੰ ਪੰਜਾਬ ਦੇ ਨਵਾਂਸ਼ਹਿਰ ਵਿੱਚ ਸੀਆਈਏ ਦੀ ਇਮਾਰਤ 'ਤੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਦਾ ਸ਼ੱਕ ਹੈ ਅਤੇ ਉਹ ਪਾਬੰਦੀਸ਼ੁਦਾ ਖਾਲਿਸਤਾਨੀ ਸਮਰਥਕ ਸੰਗਠਨ BKL ਨਾਲ ਜੁੜਿਆ ਹੋਇਆ ਹੈ। ਇੰਟਰਪੋਲ ਨੇ ਵੀਰਵਾਰ ਦੇਰ ਸ਼ਾਮ ਭਾਰਤ ਦੇ 2 ਵੱਡੇ ਅਪਰਾਧੀਆਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ।


ਗੈਂਗਸਟਰ ਗੋਲਡੀ ਬਰਾੜ ਤੇ ਅੱਤਵਾਦੀ ਹਰਵਿੰਦਰ ਰਿੰਦਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

ਇਨ੍ਹਾਂ ਵਿੱਚ ਗੈਂਗਸਟਰ ਤੋਂ ਅੱਤਵਾਦੀ ਬਣਿਆ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੋਲਡੀ ਬਰਾੜ ਸ਼ਾਮਲ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਹਵਾਲਗੀ ਲਈ ਪ੍ਰਕਿਰਿਆ ਕਾਫੀ ਤੇਜ਼ ਕਰ ਦਿੱਤੀ ਹੈ ਤਾਂ ਕਿ ਜਲਦ ਤੋਂ ਜਲਦ ਇਸ ਕੇਸ ਨੂੰ ਸੁਲਝਾਇਆ ਜਾ ਸਕੇ।


ਅੱਤਵਾਦੀ ਹਰਵਿੰਦਰ ਰਿੰਦਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਰਕਾਰ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਜਾਣਕਾਰੀ ਅਨੁਸਾਰ ਇੰਟਰਪੋਲ ਨੇ ਦੇਰ ਸ਼ਾਮ ਭਾਰਤ ਦੇ 2 ਵੱਡੇ ਅਪਰਾਧੀਆਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ। ਇਨ੍ਹਾਂ ਵਿੱਚ ਗੈਂਗਸਟਰ ਤੋਂ ਅੱਤਵਾਦੀ ਬਣਿਆ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੋਲਡੀ ਬਰਾੜ ਸ਼ਾਮਲ ਹਨ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਇੰਟਰਪੋਲ ਹੈੱਡਕੁਆਰਟਰ ਲਿਓਨ ਤੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਬਾਰੇ ਇੰਟਰਪੋਲ ਨੂੰ ਬੇਨਤੀ ਕੀਤੀ ਸੀ ਕਿ ਇਹ ਦੋਵੇਂ ਅਪਰਾਧੀ ਭਾਰਤ ਵਿੱਚ ਕਈ ਵੱਡੀਆਂ ਵਾਰਦਾਤਾਂ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ 'ਚੋਂ ਇਕ ਅੱਤਵਾਦੀ ਗਤੀਵਿਧੀਆਂ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਦੋਵਾਂ ਖਿਲਾਫ ਇੰਟਰਪੋਲ ਦਾ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇੰਟਰਪੋਲ ਹੈੱਡਕੁਆਰਟਰ ਨੇ ਦੋਵਾਂ ਅਪਰਾਧੀਆਂ ਦੀ ਜਾਂਚ ਤੋਂ ਬਾਅਦ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ।

ਇਸ ਰੈੱਡ ਕਾਰਨਰ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ ਹੁਣ ਇੰਟਰਪੋਲ ਦੇ ਸਾਰੇ ਮੈਂਬਰ ਦੇਸ਼ਾਂ ਦੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਦੋਵਾਂ ਨੂੰ ਗ੍ਰਿਫਤਾਰ ਕਰਨ ਦੇ ਅਧਿਕਾਰ ਮਿਲ ਗਏ ਹਨ। ਇਨ੍ਹਾਂ ਵਿੱਚੋਂ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਇੱਕ ਗੈਂਗਸਟਰ ਸੀ ਪਰ ਬਾਅਦ ਵਿੱਚ ਉਹ ਪਾਕਿਸਤਾਨੀ ਖੁਫ਼ੀਆ ਏਜੰਸੀ ਆਈਐਸਆਈ ਦੇ ਸੰਪਰਕ ਵਿੱਚ ਆ ਕੇ ਖਾਲਿਸਤਾਨੀ ਦਹਿਸ਼ਤਗਰਦੀ ਵਿੱਚ ਸ਼ਾਮਲ ਹੋ ਗਿਆ। ਪਿਛਲੇ ਸਮੇਂ ਵਿੱਚ ਪੰਜਾਬ ਵਿੱਚ ਅਦਾਲਤ ਵਿੱਚ ਬੰਬ ਧਮਾਕਾ ਹੋਵੇ ਜਾਂ ਹਥਿਆਰਾਂ ਦੀ ਵੱਡੀ ਤਸਕਰੀ ਦਾ ਮਾਮਲਾ ਹੋਵੇ ਜਾਂ ਪੰਜਾਬ ਪੁਲੀਸ ਦੇ ਸੀਆਈਡੀ ਹੈੱਡਕੁਆਰਟਰ ’ਤੇ ਹਮਲਾ ਹੋਵੇ, ਇਹ ਸਾਰੀਆਂ ਤਾਰਾਂ ਕਿਤੇ ਨਾ ਕਿਤੇ ਜਾ ਕੇ ਰਿੰਦਾ ਨਾਲ ਜੁੜਦੀਆਂ ਰਹੀਆਂ। ਹਰਵਿੰਦਰ ਸਿੰਘ ਇਨ੍ਹੀਂ ਦਿਨੀਂ ਪਾਕਿਸਤਾਨ 'ਚ ਦੱਸਿਆ ਗਿਆ ਹੈ, ਜਿੱਥੇ ਬੈਠ ਕੇ ਉਹ ਆਪਣੇ ਸੰਪਰਕਾਂ ਰਾਹੀਂ ਭਾਰਤ 'ਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਦਾ ਹੈ।


ਗੈਂਗਸਟਰ ਗੋਲਡੀ ਬਰਾੜ ਤੇ ਅੱਤਵਾਦੀ ਹਰਵਿੰਦਰ ਰਿੰਦਾ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ

ਦੂਜਾ ਦੋਸ਼ੀ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਹੈ, ਜੋ ਕਿ ਇਸ ਸਮੇਂ ਕੈਨੇਡਾ ਵਿਚ ਦੱਸਿਆ ਜਾਂਦਾ ਹੈ। ਉਹ ਪੰਜਾਬ ਦੇ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਉਸ 'ਤੇ ਪੰਜਾਬ 'ਚ ਵੀ ਕਈ ਮਾਮਲੇ ਦਰਜ ਹਨ। ਪੰਜਾਬ ਪੁਲਿਸ ਵੱਲੋਂ ਉਸ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ ਅਤੇ ਪੰਜਾਬ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ। 2 ਜੂਨ, 2022 ਨੂੰ, ਕੇਂਦਰੀ ਜਾਂਚ ਬਿਊਰੋ ਨੇ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਇੰਟਰਪੋਲ ਨੂੰ ਬੇਨਤੀ ਭੇਜੀ। ਜਿਸ ਦੇ ਆਧਾਰ 'ਤੇ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।




ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਇੱਕ ਮੁੱਖ ਸਾਜ਼ਿਸ਼ਕਰਤਾ ਦੇਸ਼ ਛੱਡ ਕੇ ਫਰਾਰ: ਸੂਤਰ

Related Post