ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਨੇ ਮਨਿੰਦਰਜੀਤ ਅਤੇ ਖੇਮਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ  

By  Shanker Badra March 10th 2021 11:04 AM

ਨਵੀਂ ਦਿੱਲੀ : ਦਿੱਲੀ ਦੀ ਸਰਹੱਦਾਂ ‘ਤੇ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੇ ਨਾਲ-ਨਾਲ ਐੱਮਐੱਸਪੀ ‘ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ 100 ਦਿਨਾਂ ਤੋਂ ਪਾਰ ਕਰ ਗਿਆ ਹੈ। ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੇ ਲਈ ਸਰਕਾਰ ਵੀ ਪੂਰਾ ਜ਼ੋਰ ਲਗਾ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : 15 ਸਾਲਾ ਕੁੜੀ ਨਾਲ 9 ਲੋਕਾਂ ਨੇ ਅੱਠ ਦਿਨ ਤੱਕ ਕੀਤਾ ਬਲਾਤਕਾਰ

 Red Fort violence case : Delhi Police arrests Khempreet Singh, UK-based Maninderjit Singh ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਨੇ ਮਨਿੰਦਰਜੀਤ ਅਤੇ ਖੇਮਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਇਸ ਦੌਰਾਨ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਮਾਮਲੇ ਵਿਚਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।ਫੜੇ ਗਏ ਵਿਅਕਤੀਆਂ ਦੇ ਨਾਮ ਮਨਿੰਦਰਜੀਤ ਸਿੰਘ ਅਤੇ ਖੇਮਪ੍ਰੀਤ ਸਿੰਘ ਹਨ। ਦਿੱਲੀ ਪੁਲਿਸ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

 Red Fort violence case : Delhi Police arrests Khempreet Singh, UK-based Maninderjit Singh ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਨੇ ਮਨਿੰਦਰਜੀਤ ਅਤੇ ਖੇਮਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਮਨਿੰਦਰਜੀਤ ਯੂਕੇ ਦਾ ਵਸਨੀਕ ਹੈ ਅਤੇ ਜਾਅਲੀ ਕਾਗਜ਼ਾਤ ਲੈ ਕੇ ਏਅਰਪੋਰਟ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਨਿੰਦਰਜੀਤ ਦਾ ਜੱਦੀ ਘਰ ਗੁਰਦਾਸਪੁਰ ਅਤੇ ਖੇਮਪ੍ਰੀਤ ਦਿੱਲੀ ਦਾ ਰਹਿਣ ਵਾਲਾ ਹੈ।

 Red Fort violence case : Delhi Police arrests Khempreet Singh, UK-based Maninderjit Singh ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਨੇ ਮਨਿੰਦਰਜੀਤ ਅਤੇ ਖੇਮਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮਨਿੰਦਰਜੀਤ ਸਿੰਘ ਨੂੰ ਜਾਅਲੀ ਦਸਤਾਵੇਜ਼ਾਂ 'ਤੇ ਭਾਰਤ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਆਈਜੀਆਈ ਏਅਰਪੋਰਟ' ਤੇ ਗ੍ਰਿਫਤਾਰ ਕੀਤਾ ਗਿਆ ਸੀ। ਮਨਿੰਦਰਜੀਤ ਸਿੰਘ ਖ਼ਿਲਾਫ਼ ਲੁੱਕ ਆਂਫ ਸਰਕੂਲਰ ਜਾਰੀ ਕੀਤਾ ਗਿਆ ਸੀ ਅਤੇ ਉਸ ਪਹਿਲਾਂ ਵੀ ਉਹ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

-PTCNews

Related Post