ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦਿੱਲੀ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

By  Shanker Badra June 30th 2021 05:15 PM

ਨਵੀਂ ਦਿੱਲੀ : ਦਿੱਲੀ ਕ੍ਰਾਈਮ ਬਰਾਂਚ ( Delhi Police Crime Branch ) ਨੇ ਲਾਲ ਕਿਲ੍ਹਾ ਹਿੰਸਾ ਮਾਮਲੇ (Red Fort violence case ) 'ਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬੂਟਾ ਸਿੰਘ (Boota Singh )ਵੱਜੋਂ ਹੋਈ ਹੈ ਅਤੇ ਉਹ ਲਾਲ ਕਿਲ੍ਹੇ 'ਚ ਕੇਸਰੀ ਝੰਡਾ ਲਹਿਰਾਉਣ ਵਾਲੇ ਮੁਲਜ਼ਮ ਜੁਗਰਾਜ ਨਾਲ ਸੀ।

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦਿੱਲੀ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਜਾਣਕਾਰੀ ਅਨੁਸਾਰ ਮੁਲਜ਼ਮ ਬੂਟਾ ਸਿੰਘ 'ਤੇ ਦਿੱਲੀ ਪੁਲਿਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ। ਬੂਟਾ ਸਿੰਘ ਲਾਲ ਕਿਲ੍ਹੇ 'ਚ ਕੇਸਰੀ ਝੰਡਾ ਲਹਿਰਾਉਣ ਵਾਲੇ ਮੁਲਜ਼ਮ ਜੁਗਰਾਜ ਨਾਲ ਸੀ। ਬੂਟਾ ਸਿੰਘ ਪੰਜਾਬ ਦਾ ਰਹਿਣ ਵਾਲਾ ਹੈ।

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦਿੱਲੀ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵਲੋਂ ਗੁਰਜੋਤ ਸਿੰਘ ਨਾਮ ਦੇ ਦੋਸ਼ੀ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਦੇ ਦੋਸ਼ ਵਿਚ ਬੂਟਾ ਸਿੰਘ ਫਰਾਰ ਚੱਲ ਰਿਹਾ ਸੀ।

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦਿੱਲੀ ਕ੍ਰਾਈਮ ਬਰਾਂਚ ਨੇ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਯੂਨੀਵਰਸਿਟੀਆਂ ਅਤੇ ਸਕਿਲ ਡਿਵੈਲਪਮੈਂਟ ਸੈਂਟਰ ਖੋਲ੍ਹਣ ਨੂੰ ਲੈ ਕੇ ਵੱਡੀ ਖ਼ਬਰ

ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 26 ਜਨਵਰੀ ਨੂੰ ਕਿਸਾਨਾਂ ਨੇ ਟਰੈਕਟਰ ਪਰੇਡ ਕੱਢੀ ਸੀ। ਇਸ ਦੌਰਾਨ ਦਿੱਲੀ ਦੇ ਕਈ ਇਲਾਕਿਆਂ ਵਿਚ ਹਿੰਸਕ ਝੜਪਾਂ ਹੋਈਆਂ ਸਨ। ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹਾ 'ਤੇ ਕੇਸਰੀ ਝੰਡਾ ਲਹਿਰਾ ਦਿੱਤਾ।

-PTCNews

Related Post