ਲਾਲ ਕਿਲ੍ਹਾ ਮਾਮਲਾ: ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ 'ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

By  Shanker Badra February 26th 2021 02:10 PM

ਨਵੀਂ ਦਿੱਲੀ : 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਦੀਪ ਸਿੱਧੂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਸ਼ਾਮੀਂ 4 ਵਜੇ ਤੱਕ ਅਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ।ਉਹਨਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ 'ਤੇ ਲੱਗੇ ਸੀਸੀਟੀਵੀ ਦੀ ਫੁਟੇਜ ਵੀ ਸੁਰੱਖਿਅਤ ਰੱਖੀ ਜਾਵੇ।

ਲਾਲ ਕਿਲ੍ਹਾ ਮਾਮਲਾ : ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ 'ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ 'ਚੋਂ ਮਿਲੀ ਚਿੱਠੀ 'ਚ ਹੋਇਆ ਖੁਲਾਸਾ

ਜਾਣਕਾਰੀ ਅਨੁਸਾਰ ਨਿਰਪੱਖ ਜਾਂਚ ਲਈ ਦੀਪ ਸਿੱਧੂ ਵਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਅੱਜ ਸੁਣਵਾਈ ਦੌਰਾਨ ਅਦਾਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ 26 ਜਨਵਰੀ ਨੂੰ ਦੀਪ ਸਿੱਧੂ ਦੁਪਹਿਰ 12 ਵਜੇ ਤੱਕ ਮੂਰਥਲ ਵਿਚ ਸੀ। ਵਕੀਲ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਦੀਪ ਸਿੱਧੂ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਵਿਚ ਲੋਕਾਂ ਨੂੰ ਸ਼ਾਂਤ ਕਰਨ ਵਿਚ ਪੁਲਿਸ ਦੀ ਮਦਦ ਕਰ ਰਿਹਾ ਸੀ। ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪਟੀਸ਼ਨ 'ਤੇ ਫੈਸਲਾ ਅੱਜ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖ ਲਿਆ ਹੈ।

ਲਾਲ ਕਿਲ੍ਹਾ ਮਾਮਲਾ : ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ 'ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

ਓਧਰ ਦੀਪ ਸਿੱਧੂ ਦੇ ਵੱਖਰੇ ਸੈੱਲ 'ਚ ਤਬਦੀਲ ਹੋਣ ਤੋਂ ਬਾਅਦ ਜੇਲ੍ਹ ਦੇ ਅਹਾਤੇ ਵਿੱਚ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸਿੱਧੂ ਦੇ ਵਕੀਲ ਅਭਿਸ਼ੇਕ ਗੁਪਤਾ ਨੇ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਗਰ ਨੂੰ ਦੱਸਿਆ, "ਅਸੀਂ ਸੁਰੱਖਿਆ ਅਰਜ਼ੀ ਵਾਪਸ ਲੈ ਰਹੇ ਹਾਂ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ ਇੱਕ ਵੱਖਰੇ ਸੈੱਲ ਵਿੱਚ ਰੱਖਿਆ ਜਾ ਰਿਹਾ ਹੈ। ਪੁਲਿਸ ਲਈ ਰਿਕਾਰਡ ਉੱਤੇ ਕੁਝ ਅੰਕੜੇ ਲੈਣ ਦੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਹੋਈ ਹੈ। ਉਹ ਫਿਲਹਾਲ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਲਾਲ ਕਿਲ੍ਹਾ ਮਾਮਲਾ : ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ 'ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ

ਦੱਸ ਦੇਈਏ ਕਿ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ਦੀ ਹਿੰਸਾ ਦੇ ਮਾਮਲੇ ਵਿੱਚ 23 ਫਰਵਰੀ ਨੂੰ ਮੁਲਜ਼ਮ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਦੀ ਪੁਲਿਸ ਨਾਲ ਝੜਪ ਹੋਈ ਸੀ। ਝੜਪ ਦੌਰਾਨ ਸ਼ਰਾਰਤੀ ਅਨਸਰਾਂ ਨੇ ਲਾਲ ਕਿਲ੍ਹੇ 'ਚ ਦਾਖਲ ਹੋ ਕੇ ਧਾਰਮਿਕ ਝੰਡਾ ਲਹਿਰਾਇਆ। ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਸੀ ਕਿ ਹਿੰਸਾ ਦੇ ਪਿੱਛੇ ਸਿੱਧੂ ਮੁੱਖ ਵਿਅਕਤੀ ਹੈ।

-PTCNews

Related Post