ਰਿਸ਼ਤੇ ਹੋਏ ਤਾਰ-ਤਾਰ, ਕਲਯੁਗੀ ਭੈਣ ਨੇ ਹੀ ਕਰਵਾ ਦਿੱਤਾ ਭਰਾ ਦਾ ਕਤਲ

By  Ravinder Singh June 2nd 2022 07:03 PM -- Updated: June 2nd 2022 07:23 PM

ਚੰਡੀਗੜ੍ਹ/ਐਸਬੀਐਸ ਨਗਰ : ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਕਲਯੁਗੀ ਭੈਣ ਨੇ ਸਹੇਲੀ ਨਾਲ ਮਿਲ ਕੇ ਭਰਾ ਦਾ ਹੀ ਕਤਲ ਕਰਵਾ ਦਿੱਤਾ। ਜ਼ਮੀਨ ਦੀ ਖ਼ਾਤਰ ਸਕੇ ਭਰਾ ਨੂੰ ਮਾਰਨ ਦੀ 75 ਹਜ਼ਾਰ ਰੁਪਏ ਦੀ ਸੁਪਾਰੀ ਦਿੱਤੀ ਸੀ। ਬੰਗਾ ਅੰਨ੍ਹੇ ਕਤਲ ਕਾਂਡ ਨੂੰ ਇੱਕ ਹਫ਼ਤੇ ਵਿੱਚ ਸੁਲਝਾਉਂਦਿਆਂ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਵੀਰਵਾਰ ਨੂੰ ਮ੍ਰਿਤਕ ਦੀ ਭੈਣ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 45,000 ਰੁਪਏ ਦੀ ਫਿਰੌਤੀ ਦੀ ਰਕਮ ਬਰਾਮਦ ਕੀਤੀ ਹੈ। ਐਸਬੀਐਸ ਨਗਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸੰਦੀਪ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਵਿਖੇ ਮੁਕੱਦਮਾ ਨੰਬਰ 51/2022 ਅਧੀਨ 302 ਆਈ.ਪੀ.ਸੀ. ਅਤੇ 25 ਅਸਲਾ ਐਕਟ ਦਰਜ ਕੀਤਾ ਗਿਆ ਸੀ। ਅਮਰਜੀਤ ਸਿੰਘ ਵਾਸੀ ਸੱਲ੍ਹ ਕਲਾਂ (ਬੰਗਾ) ਦਾ 25 ਮਈ 2022 ਨੂੰ ਦੋ ਅਣਪਛਾਤੇ ਬਾਈਕ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਰਿਸ਼ਤੇ ਹੋਏ ਤਾਰ-ਤਾਰ, ਭੈਣ ਨੇ ਹੀ ਕਰਵਾ ਦਿੱਤਾ ਭਰਾ ਦਾ ਕਤਲ

ਮਾਮਲੇ ਦੀ ਜਾਂਚ ਦੌਰਾਨ ਉਨ੍ਹਾਂ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਮਨਦੀਪ ਕੌਰ ਜੋ ਕਿ ਮ੍ਰਿਤਕ ਦੀ ਭੈਣ ਹੈ, ਨੇ ਆਪਣੀ ਸਹੇਲੀ ਗੁਰਵਿੰਦਰ ਕੌਰ ਵਾਸੀ ਚਰਨ (ਐਸ.ਬੀ.ਐਸ. ਨਗਰ) ਨਾਲ ਮਿਲ ਕੇ ਅਮਰਜੀਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।

ਰਿਸ਼ਤੇ ਹੋਏ ਤਾਰ-ਤਾਰ, ਭੈਣ ਨੇ ਹੀ ਕਰਵਾ ਦਿੱਤਾ ਭਰਾ ਦਾ ਕਤਲਗੁਰਵਿੰਦਰ ਕੌਰ ਨੇ ਅੱਗੇ ਲਖਬੀਰ ਕੁਮਾਰ ਵਾਸੀ ਮਹਿਮਦਪੁਰ ਗਦਰੀਆਂ ਨਾਲ ਰਾਬਤਾ ਕਾਇਮ ਕੀਤਾ। ਸਾਜ਼ਿਸ਼ਕਰਤਾ ਦਾ ਲਖਬੀਰ ਕੁਮਾਰ ਨਾਲ 75000 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਲਖਬੀਰ ਸਿੰਘ ਨੇ ਇਸ ਕਤਲ ਕਾਂਡ ਵਿੱਚ ਸਰਬਜੀਤ ਸਿੰਘ ਵਾਸੀ ਚਰਨ ਨੂੰ ਵੀ ਸ਼ਾਮਲ ਕਰ ਲਿਆ। ਇਸ ਤੋਂ ਬਾਅਦ 25 ਮਈ ਨੂੰ ਸਰਬਜੀਤ ਸਿੰਘ ਨੇ ਆਪਣੇ ਅਣਪਛਾਤੇ ਦੋਸਤ ਨਾਲ ਮਿਲ ਕੇ ਅਮਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ਵਿੱਚ ਮੁਲਜ਼ਮ ਮਨਦੀਪ ਕੌਰ, ਗੁਰਵਿੰਦਰ ਕੌਰ ਅਤੇ ਲਖਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕੋਲੋਂ 45,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਐਸਐਸਪੀ ਐਸਬੀਐਸ ਨਗਰ ਨੇ ਦੱਸਿਆ ਕਿ ਮੁਲਜ਼ਮ ਸਰਬਜੀਤ ਸਿੰਘ ਤੇ ਸਾਥੀ ਮੁਲਜ਼ਮ ਅਜੇ ਫਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਰਿਸ਼ਤੇ ਹੋਏ ਤਾਰ-ਤਾਰ, ਭੈਣ ਨੇ ਹੀ ਕਰਵਾ ਦਿੱਤਾ ਭਰਾ ਦਾ ਕਤਲਜ਼ਿਕਰਯੋਗ ਹੈ ਕਿ ਕਿਰਨਜੋਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਸੱਲ੍ਹ ਕਲਾਂ ਨੇ ਪੁਲਿਸ ਕੋਲ ਆਪਣਾ ਬਿਆਨ ਲਿਖਾਇਆ ਕਿ ਕਰੀਬ 11 ਵਜੇ ਦਿਨ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਨੌਜਵਾਨ ਉਸ ਦੇ ਘਰ ਦੇ ਬਾਹਰ ਆ ਕੇ ਉਸ ਦੇ ਪਤੀ ਅਮਰਜੀਤ ਸਿੰਘ ਨੂੰ ਆਵਾਜ਼ ਮਾਰ ਕੇ ਇਹ ਕਹਿ ਕੇ ਲੈ ਗਏ ਕਿ ਉਸ ਨੂੰ ਮੀਕੇ ਨੇ ਬੁਲਾਇਆ ਹੈ। ਜੋ ਇਸ ਤੋਂ ਕਰੀਬ ਅੱਧੇ ਘੰਟੇ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਅਮਰਜੀਤ ਸਿੰਘ ਨੂੰ ਉਹ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਪਿੰਡ ਸੱਲ੍ਹ ਕਲਾਂ ਤੋਂ ਪਿੰਡ ਬਾਲੋਂ ਰੋਡ ’ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਜਿਸ ਤੇ ਕਿਰਨਜੋਤ ਕੌਰ ਦੇ ਬਿਆਨ ਦੇ ਅਧਾਰ ਤੇ ਮੁਕਦਮਾ ਨੰ. 51 ਮਿਤੀ 25/05/2022 ਅ/ਧ 302 ਭਾਰਦੀ ਦੰਡ ਸੰਹਿਤਾ, 25 ਅਸਲਾ ਐਕਟ 1959 ਥਾਣਾ ਸਦਰ ਬੰਗਾ ਦਰਜ ਰਜਿਸਟਰ ਕਰਕੇ ਇੰਸਪੈਕਟਰ ਰਾਜੀਵ ਕੁਮਾਰ ਮੁੱਖ ਅਫਸਰ ਥਾਣਾ ਸਦਰ ਬੰਗਾ ਵੱਲੋਂ ਤਫਤੀਸ ਅਮਲ ਵਿਚ ਲਿਆਂਦੀ ਗਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ 7 ਜੂਨ ਤੋਂ ਵੀਆਈਪੀਜ਼ ਦੀ ਸੁਰੱਖਿਆ ਮੁੜ ਕਰੇਗੀ ਬਹਾਲ

Related Post