ਰਾਹਤ ਵਾਲੀ ਖਬਰ- ਕੋਰੋਨਾ ਦੇ ਮਰੀਜ਼ਾਂ ਦੀ ਪਾਜ਼ੀਟਿਵ ਦਰ ਘੱਟੀ ,377 ਵੱਧ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ

By  Jagroop Kaur May 15th 2021 12:10 AM

ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਜਾਰੀ ਹੈ ,ਉਹ ਹੀ ਕੁਝ ਰਾਹਤ ਵੀ ਪੰਜਾਬ ਦੇ ਲੋਕਾਂ ਨੂੰ ਮਿਲੀ ਹੈ ਅੱਜ ਨਵੇਂ ਆਏ ਮਰੀਜ਼ਾਂ ਤੋਂ 377 ਵੱਧ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਉਥੇ ਹੀ ਅੱਜ ਕੋਰੋਨਾ ਦੇ 8446 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ ਦਿਤੀ ਹੈ। ਹਾਲਾਂਕਿ ਕੋਰੋਨਾ ਦੇ 9820 ਮਰੀਜ਼ ਆਕਸੀਜ਼ਨ ਅਤੇ 421 ਮਰੀਜ਼ ਵੈਂਟੀਲੇਟਰ ‘ਤੇ ਹਨ |ਥੋੜੀ ਹੋਰ ਰਾਹਤ ਵਾਲੀ ਖਬਰ- ਕੋਰੋਨਾ ਦੇ ਮਰੀਜ਼ਾਂ ਦੀ ਪਾਜ਼ੀਟਿਵ ਦਰ ਅੱਜ ਕੁਝ ਘੱਕੋਰੋਨਾ ਟ ਕੇ 11.29 ਫੀਸਦ ਹੋਈ ਹੈ

ਉਥੇ ਹੀ ਜੇਕਰ ਜ਼ਿਲ੍ਹਿਆਂ ਪ੍ਰਤੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੀਆਂ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ 438 ਲੋਕ ਪਾਜ਼ੀਟਿਵ ਪਾਏ ਗਏ ਹਨ ਅਤੇ 23 ਮੌਤਾਂ ਹੋਈਆਂ ਹਨ। ਉੱਥੇ ਹੀ, ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 492 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 4 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐੱਮ.ਓ. ਡਾਕਟਰ ਰਾਕੇਸ਼ ਸਰਪਾਲ ਨੇ ਕੀਤੀ।

Also Read |  Coronavirus India: PM Narendra Modi a ‘super-spreader’ of COVID-19, says IMA Vice President

ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 2, ਗਿੱਦੜਬਾਹਾ 1, ਕਿੱਲ੍ਹਿਆਂਵਾਲੀ 1, ਖਿੜਕੀਆਂ ਵਾਲਾ 1, ਖਿਉਵਾਲਾ 1, ਕੋਟਭਾਈ 1, ਰੋੜਾਂਵਾਲੀ 1, ਅਬੁਲ ਖੁਰਾਣਾ 1, ਸਰਾਏ ਨਾਗਾ 1 ਅਤੇ ਲੰਬੀ ਦਾ 1 ਮਰੀਜ਼ ਸ਼ਾਮਿਲ ਹੈ। ਹੁਣ ਤੱਕ ਜ਼ਿਲ੍ਹੇ ਵਿਚ ਕੁੱਲ 284 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਅੱਜ 403 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ, ਜ਼ਿਲ੍ਹਾ ਫ਼ਾਜ਼ਿਲਕਾ ਵਿਚ ਅੱਜ 9 ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੇ ਦਮ ਤੋੜ ਦਿੱਤਾ।

ਹੁਸ਼ਿਆਰਪੁਰ ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 823 ਹੋ ਗਈ ਹੈ।

Click here to follow PTC News on Twitter 

Related Post